23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਜੱਲ੍ਹਾ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 07-09-2025
ਆਲਮਗੀਰ, 6 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਦੋਰਾਹਾ ਅਧੀਨ ਆਉਂਦੇ ਸਥਾਨਕ ਇਤਿਹਾਸਕ ਪਿੰਡ ਆਲਮਗੀਰ ਤੋਂ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਜੂਨੀਅਰ ਮੀਤ ਪ੍ਰਧਾਨ ਐਸ. ਜੀ. ਪੀ. ਸੀ. ਦਾ ਵਿਦੇਸ਼ ਦੌਰੇ ਦੌਰਾਨ ਯੂ. ਕੇ. ਦੇ ਐਕਸੀਟਰ ਸ਼ਹਿਰ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਜਥੇਦਾਰ ਜੱਲ੍ਹਾ ਨੇ ਦੱਸਿਆ ਕਿ ਐਸ. ਜੀ. ਪੀ. ਸੀ. ਵਲੋਂ ਧਰਮ ਪ੍ਰਚਾਰ ਲਈ ਜਿਥੇ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਸਮਾਜ ਭਲਾਈ ਦੇ ਕੰਮਾਂ ਪ੍ਰਤੀ ਵੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਵਾਲੇ ਬਣਨ ਦੀ ਅਪੀਲ ਕਰਦਿਆਂ ਖੰਡੇ ਬਾਟੇ ਦੇ ਧਾਰਨੀ ਬਣ ਕੇ ਗੁਰੂ ਲੜ ਲੱਗਣ ਦੀ ਜ਼ੋਰਦਾਰ ਅਪੀਲ ਕੀਤੀ | ਇਸ ਮੌਕੇ ਜਿਥੇ ਪ੍ਰਬੰਧਕਾਂ ਵਲੋਂ ਜਥੇਦਾਰ ਜੱਲ੍ਹਾ ਨੂੰ ਗੁਰੂ ਘਰ ਦੀ ਦਾਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ, ਉਥੇ ਹੀ ਜਥੇਦਾਰ ਜੱਲ੍ਹਾ ਨੇ ਛੋਟੇ ਛੋਟੇ ਬੱਚਿਆਂ ਨੂੰ ਰਸ ਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰਨ ਬਦਲੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਸੋਸੀਏਸ਼ਨ ਆਫ ਲੁਧਿਆਣਾ ਮਸ਼ੀਨ ਟੂਲ ਇੰਡਸਟਰੀ ਦੇ ਵਫ਼ਦ ਨੇ ਕੀਤਾ ਸੀਸੂ ਦਾ ਦੌਰਾ <br/> ਅਗਲੀ ਖ਼ਬਰ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ (ਉੱਤਰ ਪ੍ਰਦੇਸ਼) ਤੋਂ ਗੁ: ਨਾਨਕਮਤਾ ਸਾਹਿਬ...
Ad Position 24