23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਧੁੱਸੀ ਬੰਨ੍ਹ ਸਸਰਾਲੀ ਉਪਰ ਅਸਥਾਈ ਬੰਨ੍ਹ ਬਣਾਉਣ ਦਾ ਕੰਮ ਲਗਾਤਾਰ ਜਾਰੀ <br/>

Ad Position 21
No active advertisement
ਅਜੀਤ ਡੈਸਕ 07-09-2025
ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ਨੀਵਾਰ ਨੂੰ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਦੇ ਖਤਰੇ ਨੂੰ ਲੈ ਕੇ ਸਸਰਾਲੀ ਕਾਲੋਨੀ 'ਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੋਣ ਦਾ ਦਾਅਵਾ ਕੀਤਾ | ਹਾਲਾਂਕਿ ਅਸਥਾਈ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਜਾਰੀ ਰਹੇ, ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ) ਅਤੇ ਸਥਾਨਕ ਵਲੰਟੀਅਰਾਂ ਵਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ | ਡੀ.ਸੀ. ਹਿਮਾਂਸ਼ੂ ਜੈਨ ਨੇ ਲੋਕਾਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਬਚਣ ਦੇ ਨਾਲ ਹੀ ਅਪੀਲ ਕੀਤੀ ਕਿ ਸਹਾਇਤਾ ਲਈ ਸਿੱਧੇ ਤੌਰ 'ਤੇ ਅਸਥਾਈ ਬੰਨ੍ਹ ਉਪਰ ਮਜ਼ਦੂਰ, ਮਿੱਟੀ ਜਾਂ ਪਲਾਸਟਿਕ ਦੇ ਬੋਰੇ ਪਹੁੰਚਦੇ ਕਰਕੇ ਯੋਗਦਾਨ ਪਾਉਣ ਲਈ ਅੱਗੇ ਆਓ | ਪਟਿਆਲਾ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੀ ਧੁੱਸੀ ਬੰਨ੍ਹ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨਾਲ ਐਸ.ਡੀ.ਐਮ. ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਤੇ ਹੋਰ ਅਧਿਕਾਰੀ ਮੌਜੂਦ ਸਨ | ਉਨ੍ਹਾਂ ਨਿਰਵਿਘਨ ਤਾਲਮੇਲ ਲਈ ਸਾਰਿਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਅਧਿਕਾਰੀਆਂ ਨੇ ਇਸ ਦੇ ਪ੍ਰਭਾਵ ਅਤੇ ਇਸ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਾਵਾਂ ਬਾਰੇ ਇਕ ਵਿਆਪਕ ਰਿਪੋਰਟ ਪੇਸ਼ ਕੀਤੀ | ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਕਮਿਸ਼ਨਰ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਸਸਰਾਲੀ ਕਾਲੋਨੀ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀਆਂ ਨਾਲਾਇਕੀਆਂ ਕਾਰਨ ਸਮਾਰਟ ਸਿਟੀ, ਡਰਟੀ ਸਿਟੀ 'ਚ ਹੋ ਰਿਹਾ ਤਬਦੀਲ <br/> ਅਗਲੀ ਖ਼ਬਰ ਟਰਾਂਸਪੋਰਟ ਨਗਰ ਨੇ ਵੀ ਧਾਰਿਆ ਤਲਾਬ ਦਾ ਰੂਪ, ਹਰ ਪਾਸੇ ਪਾਣੀ ਹੀ ਪਾਣੀ <br/>
Ad Position 24