ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਰੇਸੀ ਇਲਾਕੇ 'ਚ ਪੁਲਿਸ ਨੇ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਹੋ ਸਕੀ ਸੀ | ਅੱਜ ਸਵੇਰੇ ਕੁੱਝ ਲੋਕਾਂ ਨੇ ਪੈਟਰੋਲ ਪੰਪ ਨੇੜੇ ਨੌਜਵਾਨ ਦੀ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਨੌਜਵਾਨ ਦੀ ਸ਼ਨਾਖ਼ਤ ਲਈ ਆਸ-ਪਾਸ ਦੇ ਇਲਾਕਿਆਂ ਵਿਚ ਜਾ ਕੇ ਕੋਸ਼ਿਸ਼ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਪੁਲਿਸ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ 28 ਸਾਲ ਦੇ ਕਰੀਬ ਦੱਸੀ ਜਾਂਦੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਸਹੀ ਕਾਰਨ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ, ਹਾਲ ਦੀ ਘੜੀ ਪੁਲਿਸ ਨੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਲਾਸ਼ ਰਖਵਾ ਦਿੱਤੀ ਹੈ | ਪੁਲਿਸ ਵਲੋਂ ਉਕਤ ਨੌਜਵਾਨ ਵਲੋਂ ਜ਼ਿਆਦਾ ਨਸ਼ਾ ਕਰਨ ਦਾ ਵੀ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ | ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |