23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 07-09-2025
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਬੁਟੀਕ ਮਾਲਕਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰਜੀਵ ਉਰਫ ਡਾਕਟਰ ਰਵੀ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਉਕਤ ਕਥਿਤ ਦੋਸ਼ੀ ਨਾਲ ਦੋਸਤੀ ਸੀ, ਪਰ ਬਾਅਦ 'ਚ ਉਸ ਨੇ ਉਸ ਨਾਲ ਦੋਸਤੀ ਤੋੜ ਦਿੱਤੀ | ਬੀਤੇ ਦਿਨ ਕਥਿਤ ਦੋਸ਼ੀ ਨਸ਼ੇ ਦੀ ਹਾਲਤ ਵਿਚ ਜ਼ਬਰਦਸਤੀ ਉਸ ਦੇ ਘਰ ਦਾਖਲ ਹੋਇਆ ਅਤੇ ਹਥਿਆਰ ਦਿਖਾ ਕੇ ਉਸ ਨਾਲ ਜਬਰ ਜਨਾਹ ਕੀਤਾ | ਬਾਅਦ 'ਚ ਕਥਿਤ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਿਆ | ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਵੈਟਰਨਰੀ ਟੀਮਾਂ ਘਰ-ਘਰ ਜਾ ਕੇ ਕੰਮ ਕਰਨ ਲੱਗੀਆਂ <br/> ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ <br/>
Ad Position 24