ਢੰਡਾਰੀ ਕਲਾਂ/ਲੁਧਿਆਣਾ, 6 ਸਤੰਬਰ (ਜਸਵੀਰ ਸਿੰਘ ਬੰਗਾ)-ਉਦਯੋਗਿਕ ਇਲਾਕੇ ਸੀ. ਦੀਆਂ ਸੜਕਾਂ, ਸੀਵਰੇਜ ਅਤੇ ਹੋਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਦਫ਼ਤਰ ਵਿਚ ਉਦਯੋਗਪਤੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਹਲਕਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਪ੍ਰਧਾਨ ਹਰੀਸ਼ ਢਾਂਡਾ, ਵਿੱਤ ਸਕੱਤਰ ਜਤਿੰਦਰ ਕੁਮਾਰ ਰਿੰਕਾ, ਜਨਰਲ ਸਕੱਤਰ ਬਿ੍ਜ ਮੋਹਨ ਮਲਿਕ, ਡਾਇਰੈਕਟਰ ਵਿਨੋਦ ਬੱਤਾ, ਡਾਇਰੈਕਟਰ ਰਮੇਸ਼ ਕੱਕੜ, ਦਿਨੇਸ਼ ਬੱਤਰਾ, ਹਰੀਵਰਤ, ਗੁਰਨਾਇਬ ਸਿੰਘ ਤੇ ਸਮੂਹ ਮੈਂਬਰ ਹਾਜ਼ਰ ਸਨ | ਇਸ ਮੌਕੇ ਉਦਯੋਗਪਤੀਆਂ ਨੇ ਵਿਧਾਇਕਾ ਛੀਨਾ ਨੂੰ ਸੜਕਾਂ, ਸੀਵਰੇਜ ਤੇ ਹੋਰ ਵੱਖ-ਵੱਖ ਮੁੱਦਿਆਂ ਸਬੰਧੀ ਜਾਣੰੂ ਕਰਵਾਇਆ | ਉਨ੍ਹਾਂ ਦੱਸਿਆ ਕਿ ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਸੜਕਾਂ ਤੇ ਪਾਣੀ ਭਰ ਜਾਂਦਾ ਹੈ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਹਾਦਸਿਆਂ ਦਾ ਸ਼ਿਕਾਰ ਹੋਣਾ ਪੈਂਦਾ | ਸੀਵਰੇਜ ਓਵਰਫ਼ਲੋ ਹੋ ਜਾਣ ਕਾਰਨ ਕਈ ਕਈ ਦਿਨ ਪਾਣੀ ਸੜਕਾਂ 'ਤੇ ਤੈਰਦਾ ਰਹਿੰਦਾ ਹੈ, ਜਿਸ ਕਾਰਨ ਉਦਯੋਗਪਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਵਿਧਾਇਕਾ ਛੀਨਾ ਨੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੀਂਹ ਰੁਕਣ ਤੋਂ ਬਾਅਦ ਜਸਪਾਲ ਬਾਂਗਰ, ਮਾਨ ਕੰਡਾ ਗਲੀ ਵਿਚ ਨਵੀਆਂ ਸੀਵਰੇਜ ਲਾਈਨਾਂ ਪਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਵਿਧਾਇਕਾ ਛੀਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ |