23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਅਤੇ ਨਿਗਮ ਕਮਿਸ਼ਨਰ ਵਲੋਂ ਪੂਰਬੀ ਹਲਕੇ 'ਚ ਐਸ.ਟੀ.ਪੀ. ਸਮੇਤ ਹੋਰ ਥਾਵਾਂ ਦਾ ਨਿਰੀਖਣ <br/>

Ad Position 21
No active advertisement
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਹਲਕਾ ਪੂਰਬੀ ਦੇ ਨੀਵੇਂ ਇਲਾਕਿਆਂ ਅਤੇ ਐਸ.ਟੀ.ਪੀ. ਦਾ ਨਿਰੀਖਣ ਕਰਦੇ ਹੋਏ | ਅਜੀਤ ਤਸਵੀਰਾਂ <br/> 07-09-2025
ਲੁਧਿਆਣਾ, 6 ਸਤੰਬਰ (ਜਗਮੀਤ ਸਿੰਘ)-ਭਾਰੀ ਮੀਂਹ ਦੇ ਚੱਲਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ 'ਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਨਿਰੀਖਣ ਕੀਤਾ | ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਤਾਜਪੁਰ ਰੋਡ 'ਤੇ ਪੁਨੀਤ ਨਗਰ, ਭਰਪੂਰ ਨਗਰ ਸਮੇਤ ਹੋਰ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਪਾਣੀ ਭਰਨ ਤੋਂ ਬਚਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਵਿਧਾਇਕ ਗਰੇਵਾਲ ਅਤੇ ਨਿਗਮ ਕਮਿਸ਼ਨਰ ਡੇਚਲਵਾਲ ਨੇ ਜਮਾਲਪੁਰ ਸੀਵਰ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਵੀ ਨਿਰੀਖਣ ਕੀਤਾ | ਇਸ ਮੌਕੇ ਜ਼ੋਨਲ ਕਮਿਸ਼ਨਰ ਨੀਰਜ ਜੈਨ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਐਸ.ਈ. ਪ੍ਰਵੀਨ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ | ਵਿਧਾਇਕ ਗਰੇਵਾਲ ਅਤੇ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਲੁਧਿਆਣਾ ਪੂਰਬੀ ਹਲਕੇ ਵਿਚ ਕਈ ਨੀਵੇਂ ਇਲਾਕੇ ਹਨ ਅਤੇ ਪਾਣੀ ਭਰਨ ਤੋਂ ਬਚਣ ਲਈ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ | ਵਿਧਾਇਕ ਗਰੇਵਾਲ ਨੇ ਕਿਹਾ ਕਿ ਵਸਨੀਕਾਂ ਨੂੰ ਮੀਂਹ ਕਾਰਨ ਉਨ੍ਹਾਂ ਦੇ ਹੋਏ ਨੁਕਸਾਨ ਲਈ ਸਰਕਾਰ ਵਲੋਂ ਪੂਰਾ ਸਮਰਥਨ ਅਤੇ ਰਾਹਤ ਮਿਲੇਗੀ | ਵਿਧਾਇਕ ਗਰੇਵਾਲ ਨੇ ਵਾਰਡ ਨੰਬਰ 17 ਵਿਚ ਛੱਤ ਡਿੱਗਣ ਨਾਲ ਹੋਈ ਇਕ ਬੱਚੇ ਦੀ ਮੌਤ ਨੂੰ ਲੈ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪਰਿਵਾਰ ਨੂੰ ਜਲਦੀ ਹੀ ਸਰਕਾਰ ਵਲੋਂ ਪੂਰੀ ਸਹਾਇਤਾ ਮਿਲੇਗੀ | ਇਸ ਮੌਕੇ ਵਾਰਡ ਇੰਚਾਰਜ ਸੁਖਵੰਤ ਸੁੱਖਾ, ਬਾਜ਼ ਸਿੰਧੂ, ਪੂਜਾ ਪ੍ਰਧਾਨ, ਗੁਰਨਾਮ ਸਿੰਘ ਰੰਧਾਵਾ, ਐਡਵੋਕੇਟ ਜਸਵਿੰਦਰ ਸਿੰਘ, ਪਵਨ ਝਾਅ, ਰਾਜ ਕੁਮਾਰ, ਵਿੱਕੀ ਸਮੇਤ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਪਿ੍ੰਸ ਜੌਹਰ ਵਲੋਂ ਦੁੱਗਰੀ ਕੰਪੈਕਟਰ ਸਾਈਟ ਦਾ ਨਿਰੀਖਣ <br/> ਅਗਲੀ ਖ਼ਬਰ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਵਲੋਂ ਸੈਮੀਨਾਰ <br/>
Ad Position 24