ਭਾਮੀਆਂ ਕਲਾਂ/ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਪੰਜਾਬ ਅੰਦਰ ਹੜ੍ਹਾਂ ਕਾਰਨ ਪੈਦਾ ਹੋਏ ਨਾਜ਼ੁਕ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੁਰੰਤ ਰਾਹਤ ਪੈਕੇਜ ਐਲਾਨੇ | ਇਹ ਪ੍ਰਗਟਾਵਾ 'ਆਪ' ਆਗੂ ਤੇ ਸਮਾਜ ਸੇਵੀ ਹਰਦੇਵ ਸਿੰਘ ਢੋਲਣ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਲੋਕਾਂ ਦੇ ਘਰ ਤੱਕ ਢਹਿ ਢੇਰੀ ਹੋ ਗਏ ਹਨ, ਜਿਸ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਤੋਂ ਉਪਰ ਉਠ ਕੇ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਦਾ ਹੈ, ਇਸ ਲਈ ਸਿਆਸੀ ਪਾਰਟੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਇਕਜੁੱਟ ਹੋਣ |