23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੁਆਮੀ ਸੰਤ ਦਾਸ ਦਰਬਾਰ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 07-09-2025
ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਜੀ ਦੇ 531ਵੇਂ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਚੱਲ ਰਹੇ ਹਨ, ਜਿਨ੍ਹਾਂ ਦੀ ਸਮਾਪਤੀ 4 ਸਤੰਬਰ ਨੂੰ ਹੋਵੇਗੀ | ਅੱਜ ਦੇ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ, ਭਗਵੰਤ ਸਿੰਘ ਸੰਘੇੜਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਗਿਆਨੀ ਹਰਦੀਪ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ 4 ਸਤੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਵਿਚ ਸੰਤ ਮਹਾਂਪੁਰਸ਼ ਹਾਜ਼ਰੀਆਂ ਭਰਨਗੇ | ਇਸ ਮੌਕੇ ਈਸ਼ਵਰ ਸਿੰਘ ਦੋਰਾਹਾ, ਭਾਈ ਗੁਰਵਿੰਦਰ ਸਿੰਘ ਟੋਨੀ, ਹਨੀ ਗਰੇਵਾਲ ਖੁਵਾਜਕਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਅਤੇ ਡਾ. ਕੋਟਨਿਸ ਹਸਪਤਾਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਡਾਕਟਰੀ ਅਤੇ ਹੋਰ ਸਹਾਇਤਾ ਲਈ ਦੋ ਐ... ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਰਾਹਤ ਪੈਕੇਜ ਐਲਾਨੇ- ਢੋਲਣ
Ad Position 24