23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਬਾਬਾ ਜੀਵਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 07-09-2025
ਇਆਲੀ/ਥਰੀਕੇ, 6 ਸਤੰਬਰ (ਮਨਜੀਤ ਸਿੰਘ ਦੁੱਗਰੀ)-ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ, ਜੋ ਪਿੰਡ ਰੌਣੀ ਮੋਗਾ ਤੋਂ ਬੀਤੀ ਕੱਲ੍ਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਸੀ, ਨੇ ਵੱਖ-ਵੱਖ ਪੜਾਵਾਂ ਚੁਗਾਵਾਂ, ਦਾਤਾ, ਬੀਣੀਵਾਲ, ਭਿੰਡਰ, ਕੋਕਰੀ, ਬੁੱਟਰ, ਤਲਵੰਡੀ ਭਾਈ, ਗਾਲਿਬ, ਕਲੇਰ, ਜਗਰਾਉਂ, ਮੁੱਲਾਂਪੁਰ ਤੋਂ ਹੁੰਦਾ ਹੋਇਆ ਬੀਤੀ ਦੇਰ ਰਾਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਰਾਤਰੀ ਵਿਸ਼ਰਾਮ ਲਈ ਠਹਿਰਾਓ ਕੀਤਾ, ਜਿਹੜਾ ਅੱਜ ਸਵੇਰੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਆਪਣੇ ਅਗਲੇ ਪੜਾਅ ਕਟਾਣਾ ਸਾਹਿਬ ਲਈ ਰਵਾਨਾ ਹੋਇਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਗੁਰਦੁਆਰਾ ਇੰਸਪੈਕਟਰ ਪਰਗਟ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਵਿਖੇ ਚਾਹ ਪਕੌੜਿਆਂ ਦਾ ਲੰਗਰ ਛਕਣ ਉਪਰੰਤ ਇਹ ਨਗਰ ਕੀਰਤਨ ਝਾੜ ਸਾਹਿਬ ਤੋਂ ਹੁੰਦਾ ਹੋਇਆ ਮਾਛੀਵਾੜਾ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਦੁਪਹਿਰ ਦੇ ਲੰਗਰ ਛਕਣ ਉਪਰੰਤ ਇਹ ਦੇਰ ਰਾਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਆਪਣੇ ਆਖਰੀ ਪੜਾਅ 'ਤੇ ਪਹੁੰਚੇਗਾ | ਇਸ ਮੌਕੇ ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਵਾਲਿਆਂ ਦੇ ਜੱਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲੇ, ਬਲਜੀਤ ਸਿੰਘ ਰੌਣੀ, ਜਗਦੀਸ਼ ਸਿੰਘ, ਬਲਜਿੰਦਰ ਸਿੰਘ ਥੰਮਣ, ਜਗਤਾਰ ਸਿੰਘ, ਲਛਮਣ ਸਿੰਘ, ਹੀਰਾ ਸਿੰਘ, ਪਿ੍ਥੀ ਸਿੰਘ, ਜਸਮੇਲ ਸਿੰਘ, ਜਗਸੀਰ ਸਿੰਘ, ਹਾਕਮ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ ਮਾਂਗੇਵਾਲ, ਸੇਵਾਦਾਰ ਸੁਖਬੀਰ ਸਿੰਘ, ਪ੍ਰਭਜੋਤ ਸਿੰਘ, ਪ੍ਰਭਜੀਤ ਸਿੰਘ, ਇਕਬਾਲ ਸਿੰਘ, ਕੁਲਦੀਪ ਕੌਰ, ਲਖਵਿੰਦਰ ਕੌਰ, ਹਰਪ੍ਰੀਤ ਸਿੰਘ ਕਥਾ ਵਾਚਕ, ਗੁਰਜੀਤ ਸਿੰਘ ਸਹਾਇਕ ਗ੍ਰੰਥੀ, ਦੀਪਇੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਰਹੀਆਂ |

Ad Position 22
No active advertisement
ਪਿਛਲੀ ਖ਼ਬਰ ਰੰਗਾਈ ਇਕਾਈਆਂ ਨੂੰ ਜਾਣਬੁਝ ਕੇ ਕੀਤਾ ਜਾ ਰਿਹਾ ਬਦਨਾਮ-ਡਾਇਰੈਕਟਰ ਚੌਹਾਨ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਲੋਂ ਸਫਲ ਕੈਡੇਵਰ ਅੰਗਦਾਨ, ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ <br/>
Ad Position 24