ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪ੍ਰੇਮੀ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
22-09-2025
ਪੁਲਿਸ ਵਲੋਂ ਇਹ ਕਾਰਵਾਈ ਲੁਹਾਰਾ ਦੀ ਰਹਿਣ ਵਾਲੀ ਉਮਾ ਦੇਵੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਗਨ ਨਗਰ ਦੇ ਰਹਿਣ ਵਾਲੇ ਜਤਿਨ ਮਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਸਪਨਾ ਵਰਮਾ ਨੇ 16 ਸਤੰਬਰ ਨੂੰ ਖ਼ੁਦਕੁਸ਼ੀ ਕਰ ਲਈ ਸੀ ਅਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਦੱਸਿਆ ਸੀ ਕਿ ਉਕਤ ਕਥਿਤ ਦੋਸ਼ੀ ਨਾਲ ਪਿਛਲੇ ਤਿੰਨ ਸਾਲ ਤੋਂ ਉਸ ਦੇ ਸੰਬੰਧ ਸਨ ਅਤੇ ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ, ਪਰ ਹੁਣ ਉਹ ਉਸ ਦੀਆਂ ਅਸ਼ਲੀਲ ਫ਼ੋਟੋਆਂ ਬਣਾ ਕੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਦੇ ਰਿਹਾ ਹੈ ਅਤੇ ਬਲੈਕਮੇਲ ਕਰ ਰਿਹਾ ਹੈ | ਕਥਿਤ ਦੋਸ਼ੀ ਵਿਆਹ ਕਰਾਉਣ ਤੋਂ ਮੁੱਕਰ ਗਿਆ, ਜਿਸ ਕਾਰਨ ਉਹ ਦੁਖੀ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਅਤੇ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ, ਪਰ ਪੁਲਿਸ ਦੀ ਭਾਲ ਕਰ ਰਹੀ ਹੈ |