ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਲਈ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ, ਪਿਸਤੌਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰੋਹਿਤ ਕੁਮਾਰ ਵਾਸੀ ਪਿੰਡ ਖਵਾਜਕੇ ਕੀਤੀ ਗਈ ਹੈ | ਪੁਲਿਸ ਨੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਅਨੁਸਾਰ ਉਕਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ | ਬੀਤੀ ਰਾਤ ਕਥਿਤ ਦੋਸ਼ੀ ਟਿੱਬਾ ਰੋਡ 'ਤੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਨਾਕੇ 'ਤੇ ਜਦੋਂ ਉਸ ਨੰੂ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿਚੋਂ ਇਹ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |