ਲੁਧਿਆਣਾ, 21 ਸਤੰਬਰ (ਡਾ. ਤਰਲੋਚਨ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਪੰਜਾਬ) ਵਲੋਂ ਲੇਖਕ ਅਤੇ ਸਮਾਜ ਸੇਵੀ ਵਰਿੰਦਰ ਸਹਿਗਲ ਨੂੰ ਯੂਨੀਅਨ ਦਾ ਪੈੱ੍ਰਸ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰ ਸੰਸਥਾ 'ਚ ਚਾਹੇ ਸਰਕਾਰੀ ਹੋਵੇ ਜਾਂ ਪ੍ਰਾਈਵੇਟ ਪੈੱ੍ਰਸ ਸਕੱਤਰ ਦੀ ਭੂਮਿਕਾ ਅਹਿਮ ਹੁੰਦੀ ਹੈ ਤੇ ਸੰਸਥਾਵਾਂ ਦੀਆਂ ਗਤੀਵਿਧੀਆਂ ਬਾਰੇ ਲੋਕਾਂ ਨੂੰ ਸਮਝਾਉਣ 'ਚ ਵੀ ਅਹਿਮ ਰੋਲ ਹੁੰਦਾ ਹੈ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਯੂਨੀਅਨ ਨੇ ਵਰਿੰਦਰ ਸਹਿਗਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਵਰਿੰਦਰ ਸਹਿਗਲ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ | ਯੂਨੀਅਨ ਦੇ ਜਥੇਬੰਦਕ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਪਿ੍ਤਪਾਲ ਸਿੰਘ ਮੁਕੰਦਪੁਰ ਅਤੇ ਨਵਪ੍ਰੀਤ ਸਿੰਘ ਕਲਸੀ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਰਿੰਦਰ ਸਹਿਗਲ ਦੀ ਨਿਯੁਕਤੀ ਨਾਲ ਯੂਨੀਅਨ ਦੀਆਂ ਗਤੀਵਿਧੀਆਂ ਜਿੱਥੇ ਤੇਜ਼ ਅੱਗੇ ਵਧਣਗੀਆਂ, ਉੱਥੇ ਵੱਧ ਤੋਂ ਵੱਧ ਲੋਕਾਂ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਦੀ ਆਵਾਜ਼ ਵੀ ਪਹੁੰਚੇਗੀ | ਆਪਣੀ ਨਿਯੁਕਤੀ 'ਤੇ ਵਰਿੰਦਰ ਸਹਿਗਲ ਨੇ ਯੂਨੀਅਨ ਦੀ ਸਮੁੱਚੀ ਹਾਈ ਕਮਾਂਡ, ਸੂਬਾ ਪ੍ਰਧਾਨ ਓਾਕਾਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ ਦਾ ਧੰਨਵਾਦ ਕੀਤਾ |