ਲੁਧਿਆਣਾ, 21 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 'ਆਪ' ਦੇ ਆਬਜ਼ਰਵਰ ਰਾਜੀ ਸਾਹਨੇਵਾਲ ਅਤੇ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਕੇ 'ਆਪ' ਨੇ ਇਹ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਦੀਆਂ ਆਸਾਂ-ਉਮੀਦਾਂ 'ਤੇ ਖਰੀ ਉਤਰੀ ਹੈ | ਇਸੇ ਕੜੀ ਤਹਿਤ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਬੀਤੇ ਦਿਨੀਂ ਵੱਡੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਜਾਣ ਦੀ ਹਲਕੇ ਦੇ ਲੋਕਾਂ ਵਲੋਂ ਬੇਹੱਦ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਵੀ ਲੋਕ ਲਾਹਾ ਲੈ ਰਹੇ ਹਨ |