ਇਆਲੀ/ਥਰੀਕੇ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਇਆਲੀ ਕਲਾਂ ਵਿਖੇ ਉਨ੍ਹਾਂ ਦੇ ਅਨਿਨ ਭਗਤ ਬਾਬਾ ਸੱਜਣ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਟਾਹਲੀਆਣਾ ਸਾਹਿਬ ਜਿਸ ਨੂੰ ਬਾਬਾ ਸੱਜਣ ਦਾ ਖੂਹ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰ ਰਹੇ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਜੀ ਲੰਗਰ ਸਾਹਿਬ ਨੰਦੇੜ ਮਹਾਰਾਸ਼ਟਰ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪਿਛਲੇ ਦਿਨੀਂ ਗੋਲੂ ਭੰਗੂ ਸਮੂਹ ਪਰਿਵਾਰ ਵਲੋਂ ਆਰੰਭ ਕਰਵਾਏ ਸਹਿਜ ਪਾਠ ਦੇ ਭੋਗ ਪਾਉਣ, ਉਪਰੰਤ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ | ਇਸ ਮੌਕੇ ਗੁਰਪ੍ਰੀਤ ਸਿੰਘ, ਏਕਮਪ੍ਰੀਤ ਸਿੰਘ, ਹਰਦੇਵ ਸਿੰਘ, ਨੀਟਾ ਬਾੜੇਵਾਲ, ਹਰਪਾਲ ਸਿੰਘ, ਬ੍ਰਹਮਪ੍ਰੀਤ ਸਿੰਘ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਸੰਗਤ ਨੇ ਆਪਣੀ ਹਾਜ਼ਰੀ ਲਗਵਾਈ |