ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਰਾਜਵਿੰਦਰ ਸਿੰਘ, ਭਾਈ ਪ੍ਰਮਵੀਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਿੱਥੇ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਜਤਿੰਦਰ ਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਤਨਵੀਰ ਕੌਰ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ |