ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ | ਕੀਰਤਨ ਸਮਾਗਮ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਤੇ ਭਾਈ ਕੰਵਲਜੀਤ ਸਿੰਘ ਪਟਿਆਲੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ | ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ | ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਂਝੇ ਤੌਰ 'ਤੇ ਕੀਰਤਨੀ ਜਥੇ ਦੇ ਸਮੂਹ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਕੀਰਤਨ ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਹਰਜੀਤ ਸਿੰਘ, ਰਜਿੰਦਰ ਸਿੰਘ ਮਕੱੜ, ਕਵੰਲਪ੍ਰੀਤ ਸਿੰਘ ਸਚਦੇਵਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰੂਪ ਕੌਰ ਬਾਣੀ, ਨਰਿੰਦਰਪਾਲ ਸਿੰਘ ਕਥੂਰੀਆ, ਗੁਰਦੀਪ ਸਿੰਘ ਡੀਮਾਰਟੇ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਜਗਬੀਰ ਸਿੰਘ, ਡਾ. ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |