ਲੁਧਿਆਣਾ, 21 ਸਤੰਬਰ (ਜਤਿੰਦਰ ਭੰਬੀ)- ਭਗਵਾਨ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਸੰਚਾਲਕ ਰਜਿੰਦਰ ਕਾਕਾ ਅਤੇ ਜ਼ਿਲ੍ਹਾ ਪ੍ਰਧਾਨ ਅਰੁਣ ਗੋਗਲਾ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਜਾਣ ਵਾਲੀ 5ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਰਜਿੰਦਰ ਕਾਕਾ ਅਤੇ ਅਰੁਣ ਗੋਗਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ 3 ਅਕਤੂਬਰ ਨੂੰ ਸਥਾਨਕ ਛਾਉਣੀ ਮੁਹੱਲੇ ਤੋਂ ਸ਼ੁਰੂ ਹੋਵੇਗੀ, ਜੋ ਕਿ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚੋਂ ਗੁਜ਼ਰੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵਾਲਮੀਕਿ ਭਾਈਚਾਰੇ ਅਤੇ ਸਮਾਜ ਦੇ ਲੋਕਾਂ ਵਲੋਂ ਸ਼ੋਭਾ ਯਾਤਰਾ 'ਚ ਸ਼ਾਮਿਲ ਹੋ ਕੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ |