12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਰੋਡ 'ਤੇ ਦੋ ਮੋਟਰਸਾਈਕਲ 'ਤੇ ਸਵਾਰ ਅੱਧੀ ਦਰਜਨ ਦੇ ਕਰੀਬ ਲੁਟੇਰਿਆਂ ਨੇੇ ਇਕ ਨੌਜਵਾਨ ਤੋਂ ਮੋਟਰਸਾਈਕਲ ਖੋਹ ਲਿਆ ਤੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਏਕਤਾ ਕਾਲੋਨੀ ਕਾਕੋਵਾਲ ਰੋਡ ਦੇ ਰਹਿਣ ਵਾਲੇ ਜਗਸੀਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਕਾਕੋਵਾਲ ਰੋਡ 'ਤੇ ਜਾ ਰਿਹਾ ਸੀ ਕਿ ਇਹਨਾਂ ਲੁਟੇਰਿਆਂ ਨੇ ਉਸ ਨੰੂ ਰੋਕ ਲਿਆ ਅਤੇ ਉਸ ਪਾਸੋਂ ਮੋਟਰਸਾਈਕਲ ਤੇ ਚਾਬੀ ਦੀ ਮੰਗ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ ਮੋਟਰਸਾਈਕਲ ਖੋਹ ਲਿਆ ਤੇ ਫ਼ਰਾਰ ਹੋ ਗਏ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪੁਲਿਸ ਵਲੋਂ ਲੁਟੇਰਿਆਂ ਦੇ ਸੁਰਾਗ ਲਈ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਰਮੇਸ਼ ਕੌੜਾ ਦੀ ਮੌਤ 'ਤੇ ਸਿਆਸੀ ਆਗੂਆਂ ਤੇ ਕਾਰੋਬਾਰੀਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ, ਪਤੀ ਕਾਬੂ
Ad Position 24