ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 37 ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ, ਜਿਸ ਤਹਿਤ ਰਾਸ਼ਨ, ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਆਦਿ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ 100 ਟਰੱਕ ਮੱਕੀ ਦਾ ਆਚਾਰ (ਸਾਈਲੇਜ) ਪਸ਼ੂਆਂ ਦੇ ਚਾਰੇ ਲਈ ਗੁਰਦਾਸਪੁਰ ਅਤੇ ਜਲੰਧਰ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੇ ਹਨ, ਇਸ ਤੋਂ ਪਹਿਲਾਂ ਵੀ ਸ. ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਲਈ ਡੀਜ਼ਲ ਅਤੇ ਹੋਰ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ ਸੀ | ਸ. ਸੰਧੂ ਨੇ ਕਿਹਾ ਕਿ ਔਖੇ ਵੇਲੇ ਪੰਜਾਬੀਆਂ ਦੀ ਬਾਂਹ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ ਹੈ |