ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਰਾਜਵਿੰਦਰ ਸਿੰਘ, ਭਾਈ ਪ੍ਰਮਵੀਰ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਵਿਚੋਂ ਹੀ ਬੀਬੀਆਂ ਵੱਲੋਂ ਸੰਗਤੀ ਰੂਪ ਵਿਚ ਰਾਗੀ ਜਥੇ ਭਾਈ ਲਖਵਿੰਦਰ ਸਿੰਘ ਨੂੰ ਸਿਰਪਾਓ ਭੇਟ ਕੀਤੇ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਤਨਵੀਰ ਕੌਰ, ਭੁਪਿੰਦਰ ਸਿੰਘ ਐਨ.ਐਸ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>
ਅਜੀਤ ਡੈਸਕ
23-09-2025