03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ-ਬਾਬਾ ਬੂਟਾ ਸਿੰਘ <br/>

Ad Position 21
No active advertisement
ਅਜੀਤ ਡੈਸਕ 23-09-2025
ਹੰਬੜਾਂ, 22 ਸਤੰਬਰ (ਮੇਜਰ ਹੰਬੜਾਂ)-ਭਾਈ ਬਾਲਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਯਾਲੀ ਖੁਰਦ ਵਿਖੇ ਸਾਲਾਨਾ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਬਾਬਾ ਕਰਮ ਸਿੰਘ ਸਿੱਧਸਰ ਭੀਖੀ ਰਾੜਾ ਸਾਹਿਬ ਵਾਲਿਆਂ ਵਲੋਂ ਵਰੋਸਾਇ ਜਥੇਦਾਰ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ ਮਹਾਂਪੁਰਖਾਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੀਵਾਨਾਂ ਦੇ ਅਖੀਰਲੇ ਦਿਨ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸੰਗਤਾਂ ਆਪਣੇ ਬੱਚਿਆਂ ਨੂੰ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਸਿੱਖੀ ਸਰੂਪ ਦੇ ਧਾਰਨੀ ਬਣਾਉਣ ਲਈ ਉਨ੍ਹਾਂ ਨੂੰ ਗੁਰੂ ਘਰਾਂ ਨਾਲ ਜੋੜਨ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸੰਗਤਾਂ ਵੱਡਭਾਗੀਆਂ ਹਨ ਜਿਨ੍ਹਾਂ ਨੇ ਪਿਛਲੇ ਪੰਜ ਰੋਜ਼ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲਿਆਂ ਦੇ ਕਥਾ-ਕੀਰਤਨ 'ਚ ਹਾਜ਼ਰੀ ਭਰਦਿਆਂ ਸਮਾਂ ਚੰਗੇ ਪਾਸੇ ਬਤੀਤ ਕੀਤਾ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਜਿੱਥੇ ਜਥੇਦਾਰ ਬਾਬਾ ਬੂਟਾ ਜੀ ਗੁੜਥੜੀ ਵਾਲਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ, ਉੱਥੇ ਗੁਰਬਾਣੀ ਕੰਠ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੀਆਂ ਬੱਚੀਆਂ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸਾਈਕਲ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ ਅਤੇ ਧਾਰਮਿਕ ਸਮਾਗਮ ਦੌਰਾਨ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਸਿੰਘਾਂ ਦਾ ਸਨਮਾਨ ਕੀਤਾ | ਸਮਾਗਮ 'ਚ ਪ੍ਰਬੰਧਕਾਂ ਵਲੋਂ ਵਿਧਾਇਕ ਇਯਾਲੀ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਰਘਵੀਰ ਸਿੰਘ ਖ਼ਾਲਸਾ ਸਕੱਤਰ, ਗੁਰਵਿੰਦਰ ਸਿੰਘ ਖ਼ਜ਼ਾਨਚੀ, ਰਣਜੀਤ ਸਿੰਘ, ਧਰਮ ਸਿੰਘ, ਕਰਮਜੀਤ ਸਿੰਘ, ਗੁਲਵੰਤ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਸ਼ਿਵਦਿਆਲ ਸਿੰਘ, ਪ੍ਰਭਜੋਤ ਸਿੰਘ, ਪਾਲ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ ਖ਼ਾਲਸਾ, ਦਲਜੀਤ ਸਿੰਘ ਬੌਬੀ, ਭਾਈ ਸਰੂਪ ਸਿੰਘ ਖ਼ਾਲਸਾ ਸਮੇਤ ਹੋਰ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦੇ ਜਨਮ ਦਿਨ ਮੌਕੇ ਲੱਗਾ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਸ਼ੈਲ ਪੁੱਤਰੀ ਮਾਤਾ ਦੀ ਅਰਾਧਨਾ ਨਾਲ ਨਵਰਾਤਰੇ ਦੀ ਹੋਈ ਸ਼ੁਰੂਆਤ <br/>
Ad Position 24
No active advertisement