ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਢਾਂਡਾ ਤੇ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਸਾਹਮਣੇ ਬਣੇ ਅੰਡਰਬਿ੍ਜ ਦੀ ਚੌੜਾਈ ਘੱਟ ਹੋਣ ਕਾਰਨ ਅਕਸਰ ਹੀ ਇੱਥੇ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ ਅਤੇ ਗ਼ਲਤ ਦਿਸ਼ਾ ਤੋਂ ਆਉਣ ਵਾਲੇ ਵਾਹਨਾਂ ਕਾਰਨ ਹਾਦਸੇ ਵੀ ਵਾਪਰਦੇ ਰਹਿੰਦੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਵੱਡੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |