28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਡਾ. ਤਰਲੋਚਨ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਨੂੰ ਲੈ ਕੇ ਸਿਵਲ ਸਰਜਨ, ਲੁਧਿਆਣਾ ਦੇ ਦਫਤਰ ਮੂਹਰੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਗੈਰ ਮੌਜੂਦਗੀ ਵਿਚ ਉਥੇ ਹਾਜ਼ਰ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੈਸ਼ਨਲ ਹੈਲਥ ਮਿਸ਼ਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲਗਭਗ ਇਕ ਸਾਲ ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਅਕਸਰ ਮਹੀਨਾ ਦੋ ਮਹੀਨੇ ਦੇਰੀ ਨਾਲ ਜਾਰੀ ਕੀਤੀਆਂ ਜਾਂਦੀਆਂ ਹਨ | ਜਿਸ ਨਾਲ ਠੇਕੇ 'ਤੇ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਪਰਿਵਾਰਕ ਜ਼ਿੰਮੇਦਾਰੀਆਂ ਦਾ ਨਿਰਵਾਹ ਕਰਨਾ ਨਾ ਮੁਮਕਿਨ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਅੱਧੇ ਤੋਂ ਜ਼ਿਆਦਾ ਪੰਜਾਬ ਦੇ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ ਅਤੇ ਇਨ੍ਹਾਂ ਜ਼ਿਲਿ੍ਹਆਂ 'ਚ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਕਾਰਨ ਰੋਜ਼ਾਨਾ ਵਿਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਅੱਜ ਦੇ ਦਿਨ ਤੱਕ ਬਹੁਤ ਸਾਰੇ ਜ਼ਿਲਿ੍ਹਆਂ ਅਤੇ ਬਲਾਕਾਂ ਦੀ ਜੁਲਾਈ ਮਹੀਨੇ ਦੀ ਅਤੇ ਸਾਰੇ ਪੰਜਾਬ ਵਿਚ ਅਗਸਤ ਤੱਕ ਤਨਖਾਹ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨ ਵੀ ਆ ਰਹੇ ਹਨ | ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਦੇ ਲੱਗਦਾ ਹੈ ਕਿ ਇਸ ਵਾਰ ਵੀ ਤਿਉਹਾਰ ਫਿੱਕੇ ਹੀ ਰਹਿਣਗੇ | ਉਨ੍ਹਾਂ ਕਿਹਾ ਕਿ ਅਜਿਹਾ ਅੱਜ ਤੱਕ ਕਿਸੇ ਸਰਕਾਰ ਵਲੋਂ ਵੀ ਨਹੀਂ ਕੀਤਾ ਗਿਆ, ਜੋ ਵਿਵਹਾਰ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਹੈ | ਜਿਸ ਕਾਰਨ ਮੁਲਾਜ਼ਮਾਂ ਨੂੰ ਨਾ ਚਾਹੁੰਦੇ ਹੋਏ ਵੀ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ | ਇਸ ਲਈ ਯੂਨੀਅਨ ਵਲੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ''ਨੋ ਸੈਲਰੀ, ਨੋ ਵਰਕU ਦੇ ਤਹਿਤ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਮੌਕੇ ਡਾ. ਪ੍ਰਵੀਨ ਕੌਰ, ਡਾ. ਕਰਨੈਲ ਸਿੰਘ, ਡਾ. ਸੁਖਪ੍ਰੀਤ ਕੌਰ, ਕੁਲਵਿੰਦਰ ਕੌਰ, ਜੋਤਪ੍ਰੀਤ ਕੌਰ, ਕੀਰਤੀ, ਅਮਰਿੰਦਰ ਸਿੰਘ, ਪ੍ਰੀਆ, ਪੂਜਾ ਰਾਣੀ, ਡਾ. ਤਰਸੇਮ ਕੂੰਮ ਕਲਾਂ, ਸਟਾਫ ਨਰਸ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਗਵਾੜਾ 'ਚ ਕਾਲ ਸੈਂਟਰ ਮਾਮਲੇ 'ਚ ਨੌਜਵਾਨ ਕਾਬੂ <br/> ਅਗਲੀ ਖ਼ਬਰ ਜਗਤਾਰ ਸਿੰਘ ਢਿੱਲੋਂ ਨੇ ਬੀ.ਡੀ.ਪੀ.ਓ. ਬਰਨਾਲਾ ਦਾ ਅਹੁਦਾ ਸੰਭਾਲਿਆ
Ad Position 24