29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ, ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਬਰਾਮਦ ਕੀਤੇ ਗਏ ਸਾਮਾਨ ਵਿਚ 7 ਮੋਟਰਸਾਈਕਲ, 10 ਮੋਬਾਈਲ ਅਤੇ ਹਥਿਆਰ ਸ਼ਾਮਿਲ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਕਰਨਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੰਨੀ ਕੁਮਾਰ ਪੁੱਤਰ ਪੱਪੂ ਸਿੰਘ ਅਤੇ ਅਭਿਸ਼ੇਕ ਕੁਮਾਰ ਪੁੱਤਰ ਨਿਰਪਾਲ ਸਿੰਘ ਵਾਸੀ ਕੰਗਣਵਾਲ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਲੁੱਟ ਖੋਹ ਅਤੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਖਾਸ ਕਰ ਪ੍ਰਵਾਸੀ ਮਜ਼ਦੂਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ ਅਤੇ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਮੋਬਾਈਲ ਖੋਹ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 7 ਮੋਟਰਸਾਈਕਲ, 10 ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਇਹ ਕਥਿਤ ਦੋਸ਼ੀ ਸਨਅਤੀ ਇਲਾਕਿਆਂ ਵਿਚ ਸਰਗਰਮ ਸਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੀਵਾਲੀ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ-ਵਿਜੇ ਸਾਂਪਲਾ <br/> ਅਗਲੀ ਖ਼ਬਰ ਫਿਰੋਜ ਗਾਂਧੀ ਮਾਰਕੀਟ 'ਚ ਬਹੁਮੰਜ਼ਿਲਾ ਬਿਲਡਿੰਗ ਨੰੂ ਲੱਗੀ ਅੱਗ <br/>
Ad Position 24