29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ <br/>

Ad Position 21
No active advertisement
ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ ਸਥਿਤ ਜੀ.ਐਨ.ਈ. ਕਾਲਜ ਦੇ ਬਾਹਰ ਅੱਜ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ, ਪਰ ਪੁਲਿਸ ਦੀ ਦਖਲਅੰਦਾਜ਼ੀ ਕਾਰਨ ਇਕ ਵੱਡਾ ਟਕਰਾਅ ਹੋਣੋਂ ਟਲ ਗਿਆ | ਜਾਣਕਾਰੀ ਅਨੁਸਾਰ ਪ੍ਰਧਾਨਗੀ ਦੇ ਮੁੱਦੇ ਨੂੰ ਲੈ ਕੇ ਅੱਜ ਬਾਅਦ ਦੁਪਹਿਰ ਵਿਦਿਆਰਥੀਆਂ ਦੇ ਦੋ ਧੜੇ ਆਪਸ ਵਿਚ ਭਿੜ ਪਏ | ਮਾਮੂਲੀ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਤਕਰਾਰ ਉਸ ਵਕਤ ਗੰਭੀਰ ਧਾਰਨ ਕਰ ਗਿਆ, ਜਦੋਂ ਕਿ ਇਕ ਧੜੇ ਦੇ ਵਿਦਿਆਰਥੀਆਂ ਵਲੋਂ ਉੱਥੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ | ਵਿਦਿਆਰਥੀ ਜਥੇਬੰਦੀ ਦੀ ਕੁੱਝ ਸਮਾਂ ਪਹਿਲਾਂ ਚੋਣ ਹੋਈ ਸੀ, ਜਿਸ ਵਿਚ ਇਕ ਨੌਜਵਾਨ ਨੂੰ ਪ੍ਰਧਾਨ ਚੁਣਿਆ ਗਿਆ ਸੀ, ਪਰ ਦੂਜੇ ਧੜੇ ਨੂੰ ਇਹ ਮਨਜ਼ੂਰ ਨਹੀਂ ਸੀ ਅਤੇ ਇਹ ਧੜਾ ਆਪਣਾ ਅਲੱਗ ਤੋਂ ਪ੍ਰਧਾਨ ਬਣਾਉਣਾ ਚਾਹੁੰਦਾ ਸੀ, ਜਿਸ ਦਾ ਕਿ ਪਹਿਲਾਂ ਧੜਾ ਵਿਰੋਧ ਕਰ ਰਿਹਾ ਸੀ | ਇਹ ਨੌਜਵਾਨ ਅੱਜ ਆਪਣੇ ਧੜੇ ਦੇ ਆਗੂ ਨੂੰ ਪ੍ਰਧਾਨ ਐਲਾਨ ਕਰਨਾ ਚਾਹੁੰਦੇ ਸੀ | ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਹਲਕੀ ਤਾਕਤ ਦੀ ਵਰਤੋਂ ਕਰਕੇ ਇਹਨਾਂ ਨੂੰ ਖਦੇੜ ਦਿੱਤਾ | ਚੌਂਕੀ ਇੰਚਾਰਜ ਕਪਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਜਦੋਂ ਸੂਚਨਾ ਮਿਲੀ ਤਾਂ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਥੋਂ ਖਦੇੜ ਦਿੱਤਾ ਗਿਆ ਅਤੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਕਿਸੇ ਵੀ ਵਿਦਿਆਰਥੀ ਵਲੋਂ ਇਸ ਸਬੰਧੀ ਕੋਈ ਵੀ ਸ਼ਿਕਾਇਤ ਪੁਲਿਸ ਨੂੰ ਨਹੀਂ ਕੀਤੀ ਗਈ ਹੈ, ਜਿਸ ਕਾਰਨ ਪੁਲਿਸ ਵਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਪੀ.ਐਸ. 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ
Ad Position 24