29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਟਰਾਂਸਪੋਰਟਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਾਂਗੇ-ਐਸ.ਐਚ.ਓ. ਭੁਪਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਨਵ ਨਿਯੁਕਤ ਐਸ.ਐਚ.ਓ ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਅੱਜ ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦਾ ਇੱਕ ਵਫਦ ਪ੍ਰਧਾਨ ਦਰਸ਼ਨ ਸਿੰਘ ਅਤੇ ਅਵਤਾਰ ਸਿੰਘ ਡੀ.ਐਸ.ਡੀ. ਅਗਵਾਈ ਹੇਠ ਐਸ.ਐਚ.ਓ. ਭੁਪਿੰਦਰ ਸਿੰਘ ਨੂੰ ਮਿਲਿਆ ਅਤੇ ਇਸ ਮੌਕੇ ਵਫਦ ਨੇ ਟਰਾਂਸਪੋਰਟ ਨਗਰ ਵਿਖੇ ਟਰੈਫਿਕ ਸਮੇਤ ਹੋਰ ਕਈ ਸਮੱਸਿਆਵਾਂ ਬਾਰੇ ਐਸ.ਐਚ.ਓ. ਭੁਪਿੰਦਰ ਸਿੰਘ ਨੂੰ ਜਾਣੂ ਕਰਵਾਇਆ | ਐਸ.ਐਚ.ਓ. ਭੁਪਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਟ੍ਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਟਰਾਂਸਪੋਰਟ ਨਗਰ ਵਿਚ ਹੋ ਰਹੇ ਅਪਰਾਧਾਂ ਸੰਬੰਧੀ ਉਹ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਅਪਰਾਧੀਆਂ ਖਿਲਾਫ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਆਗੂਆਂ ਨੇ ਪੁਲਿਸ ਅਧਿਕਾਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਕੰਮ ਵਿਚ ਪੁਲਿਸ ਦਾ ਪੂਰਾ ਸਾਥ ਦੇਣਗੇ | ਇਸ ਮੌਕੇ ਵਫਦ ਵੱਲੋਂ ਐਸ.ਐਚ.ਓ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਉਪ ਪ੍ਰਧਾਨ ਅਜੀਤ ਪਾਲ ਸਿੰਘ ਰਿੰਕੂ ਕਾਲੜਾ, ਪ੍ਰੈਸ ਸਕੱਤਰ ਜਗਦੀਸ਼ ਸਿੰਘ ਜੱਸੋਵਾਲ, ਮੇਜਰਜੀਤ ਸਿੰਘ, ਵਿਜੈ ਤਨੇਜਾ, ਬੇਅੰਤ ਸਿੰਘ ਮਠਾੜੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਸ਼ੰਕਰ ਰਾਏ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਪ੍ਰੋਫੈਸਰ ਮੋਹਨ ਸਿੰਘ ਮੇਲੇ ਸੰਬੰਧੀ ਮੀਟਿੰਗ 28 ਨੂੰ -ਧਾਲੀਵਾਲ, ਲਵਲੀ
Ad Position 24