30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਡਲ ਗਰਾਮ ਐਕਸਟੈਨਸ਼ਨ ਦੇ ਰਹਿਣ ਵਾਲੇ ਬੀਰਜੋਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਵਿਪਨ ਪੁਰਾਣਾ, ਰੋਹਿਤ ਖੁਰਾਣਾ, ਸਤਪਾਲ ਖੁਰਾਣਾ, ਵਿਸ਼ੂ ਅਤੇ ਦੋ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਗਡਵਾਸੂ ਡਿਪਾਰਟਮੈਂਟ ਸਟੋਰ ਵਿਚ ਪੁਰਾਣੇ ਸਾਮਾਨ ਦੀ ਬੋਲੀ ਦੇਣ ਲਈ ਗਿਆ ਸੀ, ਜਿੱਥੇ ਕਿ ਉਕਤ ਕਥਿਤ ਦੋਸ਼ੀ ਉਨ੍ਹਾਂ ਨੂੰ ਬੋਲੀ ਦੇਣ ਤੋਂ ਰੋਕਣ ਲੱਗ ਪਏ ਅਤੇ ਬਾਅਦ ਵਿਚ ਇਹਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਕਥਿਤ ਦੋਸ਼ੀਆਂ ਵਲੋਂ ਉਸਦੇ ਪਿਤਾ ਦੀ ਪੱਗ ਉਤਾਰ ਦਿੱਤੀ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਔਰਤ ਦੇ ਘਰ ਨੂੰ ਪੁਲਿਸ ਨੇ ਢਾਹਿਆ <br/> ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ 'ਚ ਸੁੱਕਾ ਝੋਨਾ ਵੇਚਣ ਵਾਲੇ ਕਿਸਾਨਾਂ ਨੂੰ ਇਕ ਰੁਪਏ ਦਾ ਵੀ ਨਹੀਂ ਲੱਗੇਗਾ ਕੱਟ
Ad Position 24