ਡਾਬਾ/ਲੁਹਾਰਾ, 24 ਸਿਤੰਬਰ (ਕੁਲਵੰਤ ਸਿੰਘ ਸੱਪਲ)- ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਬਾਬਾ ਫਰੀਦ ਜੀ ਦੇ ਦੋਹਿਆਂ ਦੇ ਗਾਇਨ ਨਾਲ ਹੋਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਵੱਲੋਂ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਪੰਜਾਬੀ ਦੇ ਮਹਾਨ ਕਵੀ ਬਾਬਾ ਫਰੀਦ ਜੀ ਦੇ ਜੀਵਨ ਬਾਰੇ ਵਿਸਤਿ੍ਤ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਬਾਣੀ ਸ਼ਾਮਿਲ ਹੋਣ ਕਾਰਨ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਸਿੰਘ, ਰਮਨਜੀਤ ਸਿੰਘ, ਮੈਨੇਜਰ ਮੈਡਮ ਇੰਦਰਜੀਤ ਕੌਰ, ਮੈਡਮ ਪਿੰਕੀ ਚਿਲਾਣਾ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ |