01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਨੇ 71ਵਾਂ ਸਥਾਪਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਨੇ ਆਪਣਾ 71ਵਾਂ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਉਘੇ ਆਰਥਿਕ ਵਿਗਿਆਨੀ ਡਾ. ਸਰਦਾਰਾ ਸਿੰਘ ਜੌਹਲ ਮੁੱਖ ਮਹਿਮਾਨ ਅਤੇ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਕਿਰਪਾਲ ਸਿੰਘ ਔਲਖ ਵਿਸ਼ੇਸ਼ ਮਹਿਮਾਨ ਸਨ, ਜਦਕਿ ਡਾ. ਡੀ.ਐਸ. ਚੀਮਾ, ਸਾਬਕਾ ਡੀਨ, ਖੇਤੀਬਾੜੀ ਕਾਲਜ, ਪੀ.ਏ.ਯੂ. ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਸਾਰਾ ਸਮਾਗਮ ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਦੀ ਨਿਗਰਾਨੀ ਅਤੇ ਮੇਜ਼ਬਾਨੀ ਵਿਚ ਨੇਪਰੇ ਚੜਿ੍ਹਆ | ਆਪਣੇ ਸੰਬੋਧਨ ਵਿਚ ਡਾ. ਸਰਦਾਰਾ ਸਿੰਘ ਜੌਹਲ ਨੇ ਇਸ ਕਾਲਜ ਵਿਚ ਆਪਣੇ ਵਿਦਿਆਰਥੀ ਦਿਨਾਂ ਨੂੰ ਯਾਦ ਕੀਤਾ | ਡਾ: ਜੌਹਲ ਨੇ ਬੀਤੇ ਦਹਾਕਿਆਂ ਵਿਚ ਖੇਤੀਬਾੜੀ ਕਾਲਜ ਵਲੋਂ ਪੰਜਾਬ ਦੀ ਖੇਤੀ ਦੀ ਦਸ਼ਾ ਬਦਲਣ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ | ਡਾ. ਕਿਰਪਾਲ ਸਿੰਘ ਔਲਖ ਨੇ ਵਿਦਿਆਰਥੀਆਂ ਦੇ ਸੰਤੁਲਿਤ ਵਿਕਾਸ ਲਈ ਅਕਾਦਮਿਕ, ਖੇਡਾਂ ਅਤੇ ਸਹਿ ਗਤੀਵਿਧੀਆਂ ਵਿਚਕਾਰ ਸਿਹਤਮੰਦ ਸੰਤੁਲਨ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਡਾ. ਚੀਮਾ ਨੇ ਹਰੀ ਕ੍ਰਾਂਤੀ ਅਤੇ ਪੰਜਾਬ ਦੀ ਖੇਤੀਬਾੜੀ ਤਰੱਕੀ ਵਿਚ ਕਾਲਜ ਦੀ ਇਤਿਹਾਸਕ ਭੂਮਿਕਾ ਨੂੰ ਉਜਾਗਰ ਕੀਤਾ | ਡਾ. ਸਤਿਬੀਰ ਸਿੰਘ ਗੋਸਲ ਨੇ ਹਾਲ ਹੀ ਦੇ ਸਾਲਾਂ ਵਿਚ ਪੀ.ਏ.ਯੂ. ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸ ਤੋਂ ਪਹਿਲਾਂ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਅਮਲੇ ਨੂੰ ਪਿਛਲੇ ਸਾਲ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਯੋਗਦਾਨਾਂ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
Ad Position 24