ਭਾਮੀਆਂ ਕਲਾਂ/ਲੁਧਿਆਣਾ, 24 ਸਤੰਬਰ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਸਰਕਲ ਭਾਮੀਆਂ ਕਲਾਂ ਤੋਂ ਪਿੰਡ ਤਾਜਪੁਰ ਬੇਟ ਦੇ ਸਾਬਕਾ ਸਰਪੰਚ ਅਤੇ ਨੌਜਵਾਨ ਆਗੂ ਅੰਮਿ੍ਤਪਾਲ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਹੈ | ਹਲਕਾ ਸਾਹਨੇਵਾਲ ਦੇ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਹਲਕਾ ਸਾਹਨੇਵਾਲ ਦੇ 8 ਵੱਖ-ਵੱਖ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ | ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਭਾਮੀਆਂ ਕਲਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮਾਣ ਬਖਸ਼ਿਆ ਹੈ | ਪਾਰਟੀ ਦੇ ਇਸ ਵਿਸ਼ਵਾਸ ਉਪਰ ਖਰਾ ਉਤਰਨ ਦੀ ਕੋਸ਼ਿਸ਼ ਕਰਦੇ ਹੋਏ ਹਲਕਾ ਸਾਹਨੇਵਾਲ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ |