ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ 20 ਸ੍ਰੀ ਅਖੰਡ ਪਾਠ ਅਤੇ ਸਹਿਜ ਸੰਪਟ ਪਾਠਾਂ ਦੇ ਨਿਰਵਿਘਨ ਸੰਪੂਰਨ ਭੋਗ ਪਾਏ ਗਏ, ਜਿਸ ਵਿਚ ਦੂਰ ਨੇੜੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਡੇਰੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਦਰਬਾਰ ਵਿਚ ਖੁੱਲੇ੍ਹ ਦੀਵਾਨ ਸਜਾਏ ਗਏ | ਉਨ੍ਹਾਂ ਦੱਸਿਆ ਕਿ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ, ਭਾਈ ਉਂਕਾਰ ਸਿੰਘ ਤੇ ਭਾਈ ਗੁਰਮੇਲ ਸਿੰਘ ਆਦਿ ਨੇ ਨਿਰੋਲ ਗੁਰਬਾਣੀ ਦੇ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ, ਜਦ ਕਿ ਢਾਡੀ ਜਥਾ ਭਾਈ ਹਰਜਿੰਦਰ ਸਿੰਘ ਲੁਧਿਆਣੇ ਵਾਲੇ, ਢਾਡੀ ਜਥਾ ਖਮਾਣੋਂ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨੀ 'ਤੇ ਆਧਾਰਤ ਵਾਰਾਂ ਗਾਇਣ ਕੀਤੀਆਂ ਅਤੇ ਜਸਵੰਤ ਸਿੰਘ ਕਥਾ ਵਾਚਕ ਲੁਧਿਆਣਾ ਨੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਖੁਦ (ਸੰਤ ਬਾਬਾ ਸੁਖਵਿੰਦਰ ਸਿੰਘ) ਨੇ ਪਵਿੱਤਰ ਹੁਕਮਨਾਮੇ ਦੀ ਵਿਸਥਾਰ ਪੂਰਵਕ ਵਿਆਖਿਆ ਕੀਤੀ ਅਤੇ ਗੁਰੂ ਸਾਹਿਬ ਦੀ ਜੀਵਨੀ ਵਿਚੋਂ ਵਡਮੁੱਲੀਆਂ ਵਿਚਾਰਾਂ ਦੀ ਸਾਂਝ ਪਾਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ ਤੇ ਭਾਈ ਦਾਰਾ ਸਿੰਘ ਨੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਈ ਵਿਰਸਾ ਸਿੰਘ ਖ਼ਾਲਸਾ ਫੈਡਰੇਸ਼ਨ ਆਗੂ ਜਸਵੀਰ ਸਿੰਘ ਗਰੇਵਾਲ, ਅਮਨਦੀਪ ਸਿੰਘ ਬਲੀਏਵਾਲ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਗੁਰਵਿੰਦਰ ਸਿੰਘ ਸ਼ਾਹਕੋਟ, ਗੁਰਜੀਤ ਸਿੰਘ ਲੁਧਿਆਣਾ, ਬੀਬੀ ਮਨਜੀਤ ਕੌਰ ਜੋਲਵਾਲ ਸੁਲਤਾਨਪੁਰ ਲੋਧੀ, ਬੀਬੀ ਗਗਨਦੀਪ ਕੌਰ ਬਲੀਏਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |