01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਐਸ.ਡੀ.ਐਮ. ਪੂਰਬੀ ਵਲੋਂ ਖੇਤੀਬਾੜੀ, ਸਹਿਕਾਰੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਜਸਵਿੰਦਰ ਸਿੰਘ)-ਉਪ ਮੰਡਲ ਮੈਜਿਸਟਰੇਟ ਪੂਰਬੀ ਜਸਲੀਨ ਕੌਰ ਭੁੱਲਰ ਵੱਲੋਂ ਪਰਾਲੀ ਸਾੜਨ ਤੋਂ ਰੋਕਥਾਮ ਅਤੇ ਜਾਗਰੂਕਤਾ ਸਬੰਧੀ ਖੇਤੀਬਾੜੀ, ਸਹਿਕਾਰੀ ਅਤੇ ਮਾਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਸੰਯੁਕਤ ਕੰਬਾਈਨ ਹਾਰਵੈਸਟਰਾਂ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੀਜਨ ਦੌਰਾਨ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ 100 ਫੀਸਦ ਖਤਮ ਕਰਨਾ ਮੁੱਖ ਟੀਚਾ ਹੈ ਅਤੇ ਏਅਰ ਕੁਆਲਟੀ ਮੈਨੇਜਮੈਂਟ ਕਮਿਸ਼ਨ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਕੰਬਾਈਨ ਹਾਰਵੈਸਟਰਾਂ 'ਤੇ ਸੁਪਰ ਐਸ.ਐਮ.ਐਸ ਨੂੰ ਲਾਗੂ ਕਰਕੇ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਸੁਪਰ ਐਸ.ਐਮ.ਐਸ. ਤੋਂ ਬਗੈਰ ਕੰਬਾਈਨ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਜੋਕਿ ਵਾਤਾਵਰਣ ਨਿਯਮਾਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਪੀ.ਪੀ.ਸੀ.ਬੀ, ਖੇਤੀਬਾੜੀ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਾਤਾਵਰਣ ਮੁਆਵਜ਼ੇ ਤੋਂ ਇਲਾਵਾ ਮਸ਼ੀਨਰੀ ਜ਼ਬਤ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ | ਐਸ.ਡੀ.ਐਮ. ਭੁੱਲਰ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ. ਝੋਨੇ ਦੀ ਪਰਾਲੀ ਦੇ ਵਧੀਆ ਅਤੇ ਸੌਖੇ ਪ੍ਰਬੰਧਨ ਦੇ ਨਾਲ-ਨਾਲ ਕਣਕ ਦੀ ਬਿਜਾਈ ਨੂੰ ਸਰਲ ਬਣਾਉਣ ਲਈ ਵੀ ਲਾਹੇਵੰਦ ਹੈ | ਉਨ੍ਹਾਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਅ ਲਈ ਪ੍ਰਸ਼ਾਸ਼ਨ ਦਾ ਦਿਲੋਂ ਸਹਿਯੋਗ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਪਾਠ ਦੇ ਭੋਗ ਪਾਏ <br/>
Ad Position 24