ਫੁੱਲਾਂਵਾਲ, 24 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਅਮੀਰੀ ਅਤੇ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਬਾਬਾ ਫ਼ਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਨੂੰ ਮਨਾਇਆ ਗਿਆ | ਇਸ ਦੌਰਾਨ ਪੰਜਾਬੀ ਬੋਲੀ ਨਾਲ ਸੰਬੰਧਿਤ ਕਰਵਾਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ ਸੁਣਾਈਆਂ, ਭਾਸ਼ਣ ਦਿੱਤੇ ਅਤੇ ਪੰਜਾਬੀ ਸਾਹਿਤ 'ਤੇ ਆਧਾਰਿਤ ਸਵਾਲਾਂ ਦੇ ਜਵਾਬ ਦਿੱਤੇ | ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ, ਕੁਝ ਬੱਚਿਆਂ ਨੇ ਫੱਟੀਆਂ 'ਤੇ ਪੰਜਾਬੀ ਵਿਚ ਆਪਣੇ ਵਿਚਾਰ ਵੀ ਪ੍ਰਗਟ ਕੀਤੇ | ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ |