ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)- 5ਵਾਂ ਅੰਮਿ੍ਤ ਸਾਗਰ ਅਰਦਾਸ ਸਮਾਗਮ ਅੱਜ 25 ਸਤੰਬਰ ਦਿਨ ਵੀਰਵਾਰ ਰਾਤ 7 ਤੋਂ 10.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਅੰਮਿ੍ਤ ਸਾਗਰ ਕੰਪਨੀ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ ਤੇ ਕਰਨਪ੍ਰੀਤ ਸਿੰਘ ਭਾਟੀਆ ਨੇ ਦੱਸਿਆ ਕਿ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਜਾ ਰਹੇ ਉਕਤ ਪੰਜਵੇ ਅੰਮਿ੍ਤ ਸਾਗਰ ਅਰਦਾਸ ਸਮਾਗਮ ਅੰਦਰ ਪੰਥ ਦੇ ਪ੍ਰਮੁੱਖ ਕੀਰਤਨੀਏ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਸ੍ਰੀ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ, ਉੱਥੇ ਨਾਲ ਹੀ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਅਤੇ ਉਨ੍ਹਾਂ ਦਾ ਕੀਰਤਨੀ ਜਥਾ ਵਿਸੇਸ਼ ਤੌਰ 'ਤੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕਰਨਗੇ |