02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਚ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਪਿੰਡ ਲਾਦੀਆਂ ਖੁਰਦ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਪ੍ਰਧਾਨ ਹਰਮਿੰਦਰ ਸਿੰਘ ਲਾਦੀਆਂ ਨੇ ਦੱਸਿਆ ਕਿ ਇਹ ਦਿਵਸ ਮਾਂ ਬੋਲੀ ਦੇ ਪਹਿਲੇ ਕਵੀ ਬਾਬਾ ਸ਼ੇਖ ਫਰੀਦ ਜੀ (ਫਰੀਦ-ਉਦੀਨ-ਮਸੂਦ ਗੰਜਸ਼ਕਰ) ਦੇ ਜਨਮ ਦਿਵਸ ਨੂੰ ਸਮਰਪਿਤ ਹੈ, ਜਿਨ੍ਹਾਂ ਦੀ ਪਾਵਨ, ਪਵਿੱਤਰ ਅਤੇ ਅਨਮੋਲ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ ਅਤੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ | ਇਸ ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਤੋਂ ਹੋਈ, ਜਿਸ ਵਿਚ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਨੂੰ ਸੰਭਾਲਣ ਦੀ ਲੋੜ ਬਾਰੇ ਵਡਮੁੱਲੇ ਵਿਚਾਰ ਪ੍ਰਗਟ ਕੀਤੇ | ਲਾਦੀਆਂ ਨੇ ਕਿਹਾ ਕਿ ਅਕੈਡਮੀ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਬਹੁਤ ਹੀ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ, ਜਿਸ ਦੁਆਰਾ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੀ ਰੱਖਿਆ ਲਈ ਇਕ ਸ਼ਕਤੀਸ਼ਾਲੀ ਸੰਦੇਸ਼ ਦਿੱਤਾ ਗਿਆ, ਜਿਸ ਦੀ ਸਰੋਤਿਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਜਦ ਕਿ ਇਸ ਤੋਂ ਇਲਾਵਾ ਕਵਿਤਾ ਉਚਾਰਨ, ਕਵਿਤਾ ਲਿਖਣ, ਲੇਖ ਲਿਖਣ ਅਤੇ ਪੋਸਟਰ ਬਣਾਉਣ ਵਰਗੇ ਵੱਖ ਵੱਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ ਅਤੇ ਵਧੀਆ ਕਾਰਗੁਜ਼ਾਰੀ ਲਈ ਵਾਹ ਵਾਹ ਖੱਟੀ | ਇਸ ਲਈ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਜੜਾਂ ਨਾਲ ਜੋੜਨ ਦਾ ਕੰਮ ਕਰਦੇ ਹਨ | ਇਸ ਮੌਕੇ ਪਿ੍ੰਸੀਪਲ ਜਸਕਿਰਨ ਕੌਰ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਮਾਂ ਬੋਲੀ ਕਿਸੇ ਵੀ ਕੌਮ ਦੀ ਰੂਹ ਹੁੰਦੀ ਹੈ, ਕਿਉਂਕਿ ਪੰਜਾਬੀ ਸਾਡੀ ਪਹਿਚਾਣ, ਸਾਡਾ ਵਿਰਸਾ ਅਤੇ ਸਾਡਾ ਉਜਵਲ ਭਵਿੱਖ ਹੈ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਨੋਰਥ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਲਈ ਪਿਆਰ ਪੈਦਾ ਕਰਨਾ ਹੈ ਤਾਂ ਜੋ ਇਹ ਅਮੀਰ ਭਾਸ਼ਾ ਪੀੜੀ ਦਰ ਪੀੜੀ ਜੀਵੰਤ ਰਹੇ | ਅਖੀਰ ਵਿਚ ਬੱਚਿਆਂ ਨੂੰ ਮਾਨ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਰਾਸ਼ਟਰ 'ਚ ਫਿਲਸਤੀਨ ਨੂੰ ਮਾਨਤਾ ਦੇਣ ਦੀ ਬੀਬੀ ਸੰਧੂ ਨੇ ਕੀਤੀ ਸ਼ਲਾਘਾ <br/> ਅਗਲੀ ਖ਼ਬਰ ਮੇਅਰ ਨੇ ਵਾਰਡ ਨੰਬਰ 13 ਤੋਂ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ <br/>
Ad Position 24