ਆਲਮਗੀਰ, 24 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਦੋਰਾਹਾ ਅਧੀਨ ਆਉਂਦੇ ਸਥਾਨਕ ਇਤਿਹਾਸਕ ਅਸਥਾਨ ਆਲਮਗੀਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ ਸਾਬਕਾ ਜੂਨੀਅਰ ਮੀਤ ਪ੍ਰਧਾਨ ਦਾ ਗੁਰਦੁਆਰਾ ਕਲਗੀਧਰ ਸਾਹਿਬ ਐਬਟਸਫੋਰਡ ਕੈਨੇਡਾ ਵਿਖੇ ਪਹੁੰਚਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਜੱਲਾ ਨੇ ਧਰਮ ਪ੍ਰਚਾਰ ਅਧੀਨ ਸੰਗਤਾਂ ਨੂੰ ਗੁਰੂ ਸਾਹਿਬਾਂ ਦੇ ਪਵਿੱਤਰ ਇਤਿਹਾਸ ਤੋਂ ਜਾਣੂ ਕਰਵਾ ਕੇ ਖੰਡੇ ਬਾਟੇ ਦੀ ਪਹੁਲ ਛਕਣ ਲਈ ਪ੍ਰੇਰਿਤ ਕਰਦਿਆਂ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਜਥੇਦਾਰ ਜੱਲਾ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਭੌਰਲਾ, ਗਿਆਨੀ ਹਰਜੀਤ ਸਿੰਘ ਹੈੱਡ ਗ੍ਰੰਥੀ, ਕਮਲਜੀਤ ਸਿੰਘ ਸਰਪੰਚ ਚਾਵਾ ਕੈਨੇਡਾ, ਬਲਵੰਤ ਸਿੰਘ ਰਪਾਲੋਂ, ਅਵਤਾਰ ਸਿੰਘ ਬਾਬਰਪੁਰ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ |