02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੀਨੀਅਰ ਡਿਪਟੀ ਮੇਅਰ ਨੇ ਫਾਇਰ ਬਿ੍ਗੇਡ ਦਾ ਕੀਤਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਨੇੜੇ ਆਉਣ ਦੇ ਮੱਦੇਨਜ਼ਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਮੰਗਲਵਾਰ ਨੂੰ ਰੇਲਵੇ ਸਟੇਸ਼ਨ ਨੇੜੇ ਫਾਇਰ ਬਿ੍ਗੇਡ ਹੈੱਡਕੁਆਟਰ ਦਾ ਨਿਰੀਖਣ ਕੀਤਾ | ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੱਸਿਆ ਕਿ ਹਰ ਸਾਲ ਦੀਵਾਲੀ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ | ਜੇਕਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਫਾਇਰ ਬਿ੍ਗੇਡ ਅਧਿਕਾਰੀਆਂ ਨੂੰ ਪਹਿਲਾਂ ਤੋਂ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਸਹਾਇਕ ਡਵੀਜ਼ਨਲ ਫਾਇਰ ਅਫ਼ਸਰ (ਏ.ਡੀ.ਐਫ.ਓ.) ਜਸਵਿੰਦਰ ਸਿੰਘ, ਐਸ.ਐਫ.ਓ. ਦਿਨੇਸ਼ ਕੁਮਾਰ, ਐਸ.ਐਫ.ਓ. ਰਾਜਨ ਸਿੰਘ ਸਮੇਤ ਹੋਰ ਅਧਿਕਾਰੀ ਨਿਰੀਖਣ ਦੌਰਾਨ ਮੌਜੂਦ ਸਨ | ਸੀਨੀਅਰ ਡਿਪਟੀ ਮੇਅਰ ਪਰਾਸ਼ਰ ਨੇ ਅਧਿਕਾਰੀਆਂ ਦੇ ਨਾਲ ਫਾਇਰ ਬਿ੍ਗੇਡ ਵਿਚ ਸ਼ਾਮਿਲ ਫਾਇਰ ਟੈਂਡਰਾਂ ਅਤੇ ਟਰਨਟੇਬਲ ਲੈਡਰ (ਟੀ.ਟੀ.ਐਲ.) ਦਾ ਵੀ ਨਿਰੀਖਣ ਕੀਤਾ | ਵਸਨੀਕਾਂ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਦਸਹਿਰਾ ਅਤੇ ਦੀਵਾਲੀ ਮਨਾਉਣ ਦੀ ਅਪੀਲ ਕਰਦੇ ਹੋਏ ਪਰਾਸ਼ਰ ਨੇ ਫਾਇਰ ਬਿ੍ਗੇਡ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਕਰ ਲੈਣ, ਤਾਂ ਜੋ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਵਿਚ ਕੋਈ ਦੇਰੀ ਨਾ ਹੋਵੇ | ਸਾਰੀ ਮਸ਼ੀਨਰੀ ਕੰਮ ਕਰਨ ਯੋਗ ਸਥਿਤੀ ਵਿਚ ਹੋਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਡੋਪ ਟੈਸਟ ਪੋਜ਼ਟਿਵ ਆਉਣ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਿਮਾਰੀਆਂ ਤੋਂ ਰੋਕਥਾਮ ਸੰਬੰਧੀ ਵਾਰਡ ਨੰਬਰ 37 ਵਿਖੇ ਫੌਗਿੰਗ ਕਰਵਾਈ <br/>
Ad Position 24