ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 5 ਅਕਤੂਬਰ ਨੂੰ ਸਥਾਨਕ ਦਰੇਸੀ ਗਰਾਊਾਡ ਤੋਂ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਦਾ ਕਾਰਡ ਸੁਖਬੀਰ ਸਿੰਘ ਬਾਦਲ ਵਲੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵਲੋਂ ਹਰ ਸਾਲ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਵੀ ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ 5 ਅਕਤੂਬਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਸਥਾਨਕ ਦਰੇਸੀ ਖੁੱਲ੍ਹੇ ਮੈਦਾਨ ਤੋਂ ਕੱਢੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ 'ਚ ਭਗਵਾਨ ਵਾਲਮੀਕਿ ਜੀ ਦੀ ਸੁੰਦਰ ਪਾਲਕੀ ਜਿੱਥੇ ਖਿੱਚ ਦਾ ਕੇਂਦਰ ਹੋਵੇਗੀ, ਉਥੇ ਹੀ 300 ਤੋਂ ਵੱਧ ਸੁੰਦਰ ਝਾਕੀਆਂ ਵੀ ਦੇਖਣਯੋਗ ਹੋਣਗੀਆਂ | ਸ਼ੋਭਾ ਯਾਤਰਾ ਤੋਂ ਪਹਿਲਾ ਭਗਵਾਨ ਵਾਲਮੀਕਿ ਜੀ ਦਾ ਵਿਸ਼ਾਲ ਸਤਿਸੰਗ ਹੋਵੇਗਾ, ਜਿਸ ਵਿਚ ਭਾਵਾਧਸ ਦੇ ਧਰਮਗੁਰੂ ਸਵਾਮੀ ਚੰਦਰਪਾਲ ਅਨਾਰਿਆ ਜੀ ਵਿਸ਼ੇਸ਼ ਤੌਰ 'ਤੇ ਪ੍ਰਵਚਨ ਕਰਨਗੇੇ | ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਜਿੱਥੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਸ਼ਿਰਕਤ ਕਰਨਗੇ, ਉਥੇ ਹੀ ਭਾਵਾਧਸ ਦੇ ਆਗੂ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ | ਇਸ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਭੂੰਦੜ, ਹੀਰਾ ਸਿੰਘ ਗਾਬੜੀਆ, ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਬੀਬਾ ਹਰਸਿਮਰਤ ਕੌਰ ਬਾਦਲ, ਪਰਉਪਕਾਰ ਸਿੰਘ ਘੁੰਮਣ, ਭੁਪਿੰਦਰ ਸਿੰਘ ਭਿੰਦਾ ਨੂੰ ਵੀ ਸ਼ੋਭਾ ਯਾਤਰਾ ਦਾ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਰਵੀ ਬਾਲੀ, ਰਾਜਵੀਰ ਚੌਟਾਲਾ, ਵਰੁਣ ਰਾਜ, ਅਸ਼ੋਕ ਰਾਏ ਪੱਪੂ, ਅਰਜੁਨ ਭੁੰਬਕ, ਅਸ਼ੋਕ ਹੁਸੈਨਪੁਰ, ਪਵਨ ਟਾਂਕ, ਅਰਜੁਨ ਧੀਂਗਾਨ, ਦੁਰਗੇਸ਼ ਕੁਮਾਰ, ਰੋਸ਼ਨ ਰਾਓ ਆਦਿ ਹਾਜ਼ਰ ਸਨ |