ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਘਰ ਵਿੱਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਕਰਾਣੀ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਡਿਪਟੀ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਪਾਇਲ ਮੋਹਿਤ ਰੋਹਿਤ ਅਤੇ ਸੀਮਾ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਾਇਲ ਉਸ ਦੇ ਘਰ ਘਰੇਲੂ ਨੌਕਰਾਣੀ ਵਜੋਂ ਕੰਮ ਕਰਦੀ ਹੈ | ਬੀਤੇ ਦਿਨ ਉਕਤ ਕਥਿਤ ਦੋਸ਼ੀ ਪਾਇਲ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲ ਕੇ ਉਸ ਦੀ ਅਲਮਾਰੀ ਵਿੱਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ 30 ਹਜਾਰ ਰੁਪਏ ਚੋਰੀ ਕਰ ਲਏ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |