ਢੰਡਾਰੀ ਕਲਾਂ/ਲੁਧਿਆਣਾ, 25 ਸਤੰਬਰ (ਜਸਵੀਰ ਸਿੰਘ ਬੰਗਾ)-ਗਿਆਸਪੁਰਾ ਵਿਖੇ ਪੀ.ਐਲ.ਵੀ. ਰਾਜਵੰਤ ਕੌਰ ਦੀ ਅਗਵਾਈ ਹੇਠ ਸੀ.ਜੀ.ਐਮ. ਦੀ ਕੋਰਟ ਵਲੋਂ ਆਮ ਲੋਕਾਂ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਹੋਰ ਮੈਂਬਰ ਵੀ ਹਾਜ਼ਰ ਸਨ | ਕੈਂਪ ਵਿਚ ਕੌਂਸਲਰ ਜਸਵਿੰਦਰ ਸਿੰਘ ਵੀਰੂ ਅਤੇ ਉਨ੍ਹਾਂ ਦੀ ਟੀਮ ਤੋਂ ਇਲਾਵਾ ਪਿੰਡ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ | ਰਾਜਵੰਤ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਹਿਤਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਕਿਸੇ ਵੀ ਲੜਾਈ ਝਗੜੇ ਜਾਂ ਹੋਰ ਜਾਣਕਾਰੀ ਲਈ ਮੁਫ਼ਤ ਵਕੀਲ ਮੁਹੱਈਆ ਕਰਵਾਉਣ ਬਾਰੇ ਵੀ ਦੱਸਿਆ | ਇਸ ਮੌਕੇ ਜਗਦੇਵ ਸਿੰਘ ਜੱਗੀ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਬਿੰਦਰ ਵਰਮਾ, ਰਵੀ ਵਰਮਾ, ਮੇਜਰ ਸਿੰਘ, ਕਰਮਜੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਪਿੰਦੀ ਤੇ ਹੋਰ ਹਾਜ਼ਰ ਸਨ |