06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਰੋਜ਼ਾਨਾ ਦੀ ਤਰ੍ਹਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਸ਼ਾਮ ਦੇ ਸਮਾਗਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਹਰਦੀਪ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ ਤੇ ਗੁਰੂ ਜਸ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਤੇ ਡਾ. ਪ੍ਰੇਮ ਸਿੰਘ ਚਾਵਲਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਹਰਦੀਪ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ | ਸ. ਬੈਨੀਪਾਲ ਨੇ ਦੱਸਿਆ ਕਿ 26 ਸਤੰਬਰ ਨੂੰ ਸ਼ਾਮ 8.15 ਤੋਂ 9.30 ਵਜੇ ਤੱਕ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ ਅਤੇ ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਹਾੜ੍ਹੀ ਦੀਆਂ ਫਸਲਾਂ ਲਈ ਲਾਏ ਜਾਣ ਵਾਲੇ ਕਿਸਾਨ ਮੇਲੇ ਲਈ ਤਿਆਰ-ਬਰ-ਤਿਆਰ <br/> ਅਗਲੀ ਖ਼ਬਰ ਜੀ. ਐਮ. ਟੀ. ਪਬਲਿਕ ਸਕੂਲ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ <br/>
Ad Position 24