ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜੁਝਾਰ ਟਰਾਂਸਪੋਰਟ ਤੇ ਫ਼ਾਸਟ ਵੇਅ ਗਰੁੱਪ ਦੇ ਮਾਲਕ ਗੁਰਦੀਪ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਬਲਵਿੰਦਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ | ਮਾਤਾ ਬਲਵਿੰਦਰ ਕੌਰ ਦੇ ਦਿਹਾਂਤ 'ਤੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਦੁੱਖ ਪ੍ਰਗਟ ਕੀਤਾ ਗਿਆ, ਉਥੇ ਹੀ ਕਈ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵਲੋਂ ਘਰ ਪਹੁੰਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਮਾਤਾ ਬਲਵਿੰਦਰ ਕੌਰ ਦੇ ਅੰਤਿਮ ਸੰਸਕਾਰ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਬਾਬਾ ਅਜੀਤ ਸਿੰਘ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਭੁਪਿੰਦਰ ਸਿੰਘ ਭਿੰਦਾ, ਪਰਮਬੰਸ ਸਿੰਘ ਬੰਟੀ ਰੋਮਾਣਾ, ਪਿ੍ਤਪਾਲ ਸਿੰਘ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਂਪਰਾ ਆਦਿ ਹਾਜ਼ਰ ਸਨ | ਮਾਤਾ ਬਲਵਿੰਦਰ ਕੌਰ ਨਮਿਤ ਅੰਤਿਮ ਅਰਦਾਸ ਦਿਨ ਸ਼ੁੱਕਰਵਾਰ (3 ਅਕਤੂਬਰ) ਨੂੰ ਦੁਪਹਿਰ 12.30 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਹੋਵੇਗੀ |