07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਰੈੱਡ ਮੈਰਾਥਨ 'ਚ ਲਿਆ ਹਿੱਸਾ

Ad Position 21
No active advertisement
ਅਜੀਤ ਡੈਸਕ 26-09-2025

ਲੁਧਿਆਣਾ, 25 ਸਤੰਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਰੈੱਡ ਰਿਬਨ ਕਲੱਬ ਇੰਚਾਰਜ ਰੇਖਾ ਭਨੋਟ ਦੇ ਨਾਲ ਰੈੱਡ ਮੈਰਾਥਨ 'ਚ ਹਿੱਸਾ ਲਿਆ, ਜੋ ਕਿ ਲੁਧਿਆਣਾ ਦੇ ਰੈੱਡ ਰਿਬਨ ਕਲੱਬਾਂ ਦੁਆਰਾ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਗਿਆ ਸੀ | ਦੌੜ ਸਵੇਰੇ 6 ਵਜੇ ਸ਼ੁਰੂ ਹੋਈ, ਜਿਸ ਨੇ ਭਾਗੀਦਾਰਾਂ ਨੂੰ ਇਕ ਅਰਥਪੂਰਨ ਕਾਰਨ ਲਈ ਇਕੱਠਾ ਕੀਤਾ | ਡਾ. ਸੂਕਸ਼ਮ ਆਹਲੂਵਾਲੀਆ ਪਿ੍ੰਸੀਪਲ ਆਰੀਆ ਕਾਲਜ ਨੇ ਵਿਦਿਆਰਥੀਆਂ ਦੀ ਉਨ੍ਹਾਂ ਦੀ ਉਤਸ਼ਾਹੀ ਸ਼ਮੂਲੀਅਤ ਲਈ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਰੈੱਡ ਮੈਰਾਥਨ ਵਿਚ ਸਾਡੇ ਵਿਦਿਆਰਥੀਆਂ ਦੀ ਭਾਗੀਦਾਰੀ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਮਾਣ ਹੈ ਤੇ ਸਾਨੂੰ ਉਨ੍ਹਾਂ ਦੇ ਸਮਰਪਣ 'ਤੇ ਬਹੁਤ ਮਾਣ ਹੈ | ਸਕੱਤਰ ਡਾ. ਐਸ. ਐਮ. ਸ਼ਰਮਾ ਨੇ ਬੋਲਦਿਆਂ ਕਿਹਾ ਕਿ ਰੈੱਡ ਮੈਰਾਥਨ ਇਕ ਮਹੱਤਵਪੂਰਨ ਪਹਿਲਕਦਮੀ ਹੈ ਅਤੇ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਸਾਡੇ ਨੌਜਵਾਨ ਇਸਦਾ ਸਮਰਥਨ ਕਰਨ ਲਈ ਅੱਗੇ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਮਹਿਲਾ ਵਿੰਗ ਦੀ ਬੈਠਕ 'ਚ ਔਰਤਾਂ ਦੀ ਮਜ਼ਬੂਤ ਭਾਗੀਦਾਰੀ 'ਤੇ ਜ਼ੋਰ <br/> ਅਗਲੀ ਖ਼ਬਰ ਪੁਲਿਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਕੀਤੀ ਮੁਹਿੰਮ ਸ਼ੁਰੂ <br/>
Ad Position 24