07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਮ.ਜੀ.ਐਮ. ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸੰਸਥਾ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਐਮ.ਜੀ.ਐਮ. ਪਬਲਿਕ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਦੱਸਦੇ ਹੋਏ ਭਾਸ਼ਣ, ਕਵਿਤਾਵਾਂ, ਗੀਤ, ਨਾਟਕ ਅਤੇ ਚਿੱਤਰਕਾਰੀ ਕਰਕੇ ਆਪਣਾ ਯੋਗਦਾਨ ਦਿੱਤਾ ਗਿਆ | ਸਮਾਗਮ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਵੀ ਸਮਰਪਿਤ ਕੀਤਾ ਗਿਆ | ਪੰਜਾਬੀ ਵਿਭਾਗ ਦੇ ਅਧਿਆਪਕਾਂ ਵਲੋਂ ਵੀ ਬਾਬਾ ਫ਼ਰੀਦ, ਅੰਮਿ੍ਤਾ ਪ੍ਰੀਤਮ, ਬੁੱਲੇਸ਼ਾਹ, ਨਾਨਕ ਸਿੰਘ, ਦਲੀਪ ਕੌਰ ਟਿਵਾਣਾ, ਭਾਈ ਵੀਰ ਸਿੰਘ ਆਦਿ ਕਈ ਉਘੇ ਸਾਹਿਤਕਾਰਾਂ ਦੀ ਜੀਵਨੀ ਬਾਰੇ ਅਤੇ ਪੰਜਾਬੀ ਮਾਂ ਬੋਲੀ ਨੂੰ ਕਿਸ ਤਰ੍ਹਾਂ ਸੰਭਾਲ ਕੇ ਰੱਖਣਾ ਹੈ | ਇਸ ਦੀ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਗਈ | ਸਕੂਲ ਦੇ ਪਿ੍ੰਸੀਪਲ ਰੰਜਨਾ ਕੌਸ਼ਲ ਨੇ ਵੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦਿੱਤੀ <br/> ਅਗਲੀ ਖ਼ਬਰ ਆਯੁਰਵੇਦ ਦਿਵਸ ਮਨਾਇਆ <br/>
Ad Position 24