07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨਿਗਮ ਪ੍ਰਸ਼ਾਸਨ ਦਰੇਸੀ ਗਰਾਊਾਡ ਦੇ ਛੋਟੇ ਦੁਕਾਨਦਾਰਾਂ ਨੂੰ ਪੇ੍ਰਸ਼ਾਨ ਕਰਨਾ ਬੰਦ ਕਰੇ-ਚੌਧਰੀ ਯਸ਼ਪਾਲ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਥਾਨਕ ਦਰੇਸੀ ਗਰਾਊਾਡ ਦੁਸਹਿਰਾ ਮੇਲਾ ਦੇ ਬਾਹਰ ਸ਼ੁਰੂ ਤੋਂ ਛੋਟੇ ਛੋਟੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਅਤੇ ਫੜ੍ਹੀਆਂ ਲਾਈਆਂ ਜਾਂਦੀਆਂ ਹਨ, ਪ੍ਰੰਤੂ ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਤ ਨੂੰ 8.00 ਵਜੇ ਤੋਂ ਬਾਅਦ ਉਨ੍ਹਾਂ ਦੀਆਂ ਦੁਕਾਨਾਂ ਬੰਦ ਕਰਾ ਦਿੱਤੀਆਂ ਜਾਂਦੀਆਂ ਹਨ, ਜੋ ਕਿ ਦੁਕਾਨਦਾਰਾਂ ਨਾਲ ਧੱਕਾ ਹੈ, ਜਿਸ ਨੰੂ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਅਤੇ ਮਿਊਾਸੀਪਲ ਕਾਰਪੋਰੇਸ਼ਨ ਦੇ ਪ੍ਰਧਾਨ ਚੌਧਰੀ ਯਸ਼ਪਾਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਅਤੇ ਇਸ ਸਮੇਂ ਹਰ ਕੋਈ ਦੁਕਾਨਦਾਰ ਕਮਾਈ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਚਾਹੁੰਦਾ ਹੈ ਪ੍ਰੰਤੂ ਨਿਗਮ ਪ੍ਰਸ਼ਾਸਨ ਵਲੋਂ ਦਰੇਸੀ ਵਿਖੇ ਦੁਕਾਨਾਂ ਲਾਉਣ ਵਾਲਿਆਂ ਨਾਲ ਤਿਉਹਾਰਾਂ ਦੇ ਸੀਜ਼ਨ ਵਿਚ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਜਿੱਥੇ ਸਾਰਿਆਂ ਨੂੰ ਨੌਕਰੀਆਂ ਮਿਲਣੀਆਂ ਬਹੁਤ ਮੁਸ਼ਕਿਲ ਹਨ, ਉਥੇ ਹਰ ਵਿਅਕਤੀ ਕੋਈ ਨਾ ਕੋਈ ਛੋਟਾ ਮੋਟਾ ਕੰਮਕਾਰ ਕਰਕੇ ਆਪਣੇ ਗੁਜ਼ਾਰਾ ਕਰ ਰਿਹਾ ਅਤੇ ਜੇਕਰ ਉਨ੍ਹਾਂ ਤੋਂ ਪਹਿਲਾ ਕੰਮਕਾਰ ਵੀ ਖੋਹ ਲਿਆ ਜਾਵੇਗਾ ਤਾਂ ਉਹ ਇਹ ਦੁਕਾਨਦਾਰ ਸੜਕਾਂ 'ਤੇ ਰੁਲਣ ਅਤੇ ਭੁੱਖੇ ਮਰਨ ਲਈ ਮਜਬੂਰ ਹੋ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਸਟੂਡੈਂਟਸ ਐਸੋਸੀਏਸ਼ਨ ਦਾ ਇਨਵੈਸਟੀਚਰ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਪਸ਼ੂ ਚਾਰਨ ਕਾਰਨ ਸੜਕਾਂ ਕਿਨਾਰੇ ਲਗਾਏ ਪੌਦੇ ਹੋ ਰਹੇ ਤਹਿਸ-ਨਹਿਸ <br/>
Ad Position 24