ਲੁਧਿਆਣਾ, 25 ਸਤੰਬਰ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਲੁਧਿਆਣਾ ਦੀ ਐਨ.ਐਸ.ਐਸ. ਯੂਨਿਟ ਨੇ ਕਾਲਜ ਦੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਅੱਜ ਐਨ.ਐਸ.ਐਸ. ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਭਾਈਚਾਰੇ ਦੀ ਸਿਹਤ ਅਤੇ ਤੰਦਰੁਸਤੀ ਵਿਚ ਯੋਗਦਾਨ ਪਾਉਣ ਦੇ ਨੇਕ ਉਦੇਸ਼ ਨਾਲ ਕੀਤਾ ਗਿਆ ਸੀ ਅਤੇ ਇਸ ਦੌਰਾਨ 50 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਇਹ ਖ਼ੂਨ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਬੱਸੀ ਨਰਸਿੰਗ ਹੋਮ ਨੂੰ ਦਾਨ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਤੇ ਆਈ.ਕਿਊ.ਏ.ਸੀ. ਦੇ ਮੈਂਬਰਾਂ ਦੇ ਨਾਲ ਭਾਰੀ ਹੁੰਗਾਰੇ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ | ਉਨ੍ਹਾਂ ਨੇ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ |