08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅਬਜ਼ਰਵਰ ਕਿ੍ਸ਼ਨਾ ਤੀਰਥ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਂਡ ਵੱਲੋਂ ਸ਼ੁਰੂ ਕੀਤੇ ਗਏ ਕਾਂਗਰਸ ਸੰਗਠਨ ਸਿਰਜਨ ਅਭਿਆਨ ਦੇ ਤਹਿਤ ਆਲ ਇੰਡੀਆ ਕਾਂਗਰਸ ਕਮਟੀ ਵੱਲੋਂ ਨਿਯੁਕਤ ਕੀਤੇ ਗਏ ਅਰਬਜ਼ਰਵਰ ਕਿ੍ਸ਼ਨਾ ਤੀਰਥ ਨੇ ਚੰਡੀਗੜ੍ਹ ਰੋਡ ਤੇ ਸਥਿਤ ਸਥਾਨਕ ਹੋਟਲ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਿਯੁਕਤ ਕੀਤੇ ਅਬਜਰਵਰ ਗੁਰਕੀਰਤ ਸਿੰਘ ਕੋਟਲੀ, ਮਮਤਾ ਦੱਤਾ, ਜਸਪ੍ਰੀਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਸੰਜੇ ਤਲਵਾੜ ਵੀ ਮੌਜੂਦ ਸਨ | ਇਸ ਮੌਕੇ ਕਿ੍ਸ਼ਨਾ ਤੀਰਥ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਕਾਂਗਰਸ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ | ਇਸ ਮੁਹਿੰਮ ਨੂੰ ਚੰਗਾ ਹੁਲਾਰਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਲੋਕ ਸਭਾ 'ਚ ਵਿਰੋਧੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਦੇ ਨਿਰਦੇਸ਼ਾਂ 'ਤੇ ਕਾਂਗਰਸ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਲਈ ਇਹ ਅਭਿਆਨ ਚਲਾਇਆ ਜਾ ਰਿਹਾ ਹੈ | ਅਭਿਆਨ ਦੇ ਤਹਿਤ ਕਾਂਗਰਸ ਪਾਰਟੀ ਦੇ ਵਰਕਰ ਅਤੇ ਲੀਡਰਾਂ ਵੱਲੋਂ ਸੰਪਰਕ ਕਰਕੇ ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿਸ ਕਿਸੇ ਆਗੂ ਨੂੰ ਵੀ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਲਈ ਵੱਧ ਤੋਂ ਵੱਧ ਕਾਂਗਰਸੀ ਵਰਕਰਾਂ ਵੱਲੋਂ ਸਹਿਮਤੀ ਦਿੱਤੀ ਗਈ, ਉਸ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਢਿੱਲੋਂ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੀ ਮੀਟਿੰਗ <br/> ਅਗਲੀ ਖ਼ਬਰ ਡਾ. ਅਮਰ ਸਿੰਘ ਬੋਪਾਰਾਏ ਨੇ ਸਸਰਾਲੀ ਬੰਨ੍ਹ ਦਾ ਲਿਆ ਜਾਇਜ਼ਾ <br/>
Ad Position 24