ਲੁਧਿਆਣਾ, 25 ਸਤੰਬਰ (ਜਤਿੰਦਰ ਭੰਬੀ)-ਸ਼ੋ੍ਰਮਣੀ ਅਕਾਲੀ ਦਲ (ਦਿਹਾਤੀ) ਦੀ ਅਹਿਮ ਮੀਟਿੰਗ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ | ਇਸ ਮੌਕੇ ਸਰਬਸੰਮਤੀ ਨਾਲ ਵੱਖ-ਵੱਖ ਪਿੰਡਾਂ ਦੇ ਸਰਕਲ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਸਾਰਿਆਂ ਨੇ ਹੱਥ ਖੜ੍ਹੇ ਕਰਕੇ ਸਹਿਮਤੀ ਦਿੱਤੀ | ਇਸ ਮੌਕੇ ਸਰਕਲ ਮੇਹਰਬਾਨ ਤੋਂ ਜਥੇਦਾਰ ਗੁਰਚਰਨ ਸਿੰਘ, ਸਰਕਲ ਜਿਉਣੇਵਾਲ ਤੋਂ ਜਥੇਦਾਰ ਹਰਚਰਨ ਸਿੰਘ, ਸਰਕਲ ਭਾਮੀਆਂ ਕਲਾਂ ਤੋਂ ਅੰਮਿ੍ਤਪਾਲ ਸਿੰਘ, ਸਰਕਲ ਕੋਹਾੜਾ ਤੋਂ ਅਵਤਾਰ ਸਿੰਘ, ਸਰਕਲ ਸਾਹਨੇਵਾਲ ਤੋਂ ਮਾਸਟਰ ਅਸ਼ੋਕ ਕੁਮਾਰ, ਸਰਕਲ ਮੱਤੇਵਾੜਾ ਤੋਂ ਸਰਬਜੀਤ ਸਿੰਘ, ਸਰਕਲ ਲੱਖੋਵਾਲ ਤੋਂ ਰਾਜ ਸਿੰਘ ਲੱਖੋਵਾਲ, ਸਰਕਲ ਕਟਾਣੀ ਕਲਾਂ ਤੋਂ ਹਰਿੰਦਰ ਸਿੰਘ ਰਾਜੂ ਛੰਦੜਾਂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵਨਿਯੁਕਤ ਸਰਕਲ ਪ੍ਰਧਾਨਾਂ ਨੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਤਕੜੇ ਹੋ ਕੇ ਨਿਭਾਉਣਗੇ ਅਤੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਗੇ | ਸ਼ਰਨਜੀਤ ਸਿੰਘ ਢਿੱਲੋਂ ਨੇ ਨਵੇਂ ਬਣੇ ਸਰਕਲ ਪ੍ਰਧਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਇਕ ਇਕ ਵਰਕਰ ਹੁਣ ਤੋਂ ਹੀ ਡਟ ਕੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦੇਵੇ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਮੁੜ ਬਣਾਈ ਜਾ ਸਕੇ |