ਲੁਧਿਆਣਾ, 25 ਸਤੰਬਰ (ਜਸਵਿੰਦਰ ਸਿੰਘ)-ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਵਿਖੇ ਅੱਜ 'ਵਿਸ਼ਵ ਪੰਜਾਬੀ ਦਿਵਸ' ਇਸ ਕਾਲਜ ਦੇ ਡਾਇਰੈਕਟਰ ਪ੍ਰੋ. ਬਲਵੰਤ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਕਾਲਜ ਦੇ ਡਾਇਰੈਕਟਰ, ਪ੍ਰੋ. ਬਲਵੰਤ ਸਿੰਘ ਨੇ ਆਪਣੀ ਪਛਾਣ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਢਾਲਣ ਵਿਚ ਮਾਤ ਭਾਸ਼ਾ ਦੀ ਭੂਮਿਕਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਸੰਭਾਲਣ ਤੇ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ 'ਤੇ ਮਾਣ ਕਰਨ ਲਈ ਉਤਸ਼ਾਹਿਤ ਕੀਤਾ | ਕਾਲਜ ਦੀ ਪਿ੍ੰਸੀਪਲ, ਡਾ. ਮਨਪ੍ਰੀਤ ਕੌਰ ਨੇ ਵੀ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਅਮੀਰ ਸਾਹਿਤਕ ਅਤੇ ਕਲਾਤਮਕ ਪਰੰਪਰਾਵਾਂ ਵਿਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ | ਅੰਤ ਵਿਚ ਗਗਨਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ |