08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬੈਂਸ ਵਲੋਂ ਮਿਸ਼ਨ ਸੇਵਾ ਤਹਿਤ ਸੇਵਾ ਕਾਰਜ ਜਾਰੀ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਜਤਿੰਦਰ ਭੰਬੀ)-ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਮਿਸ਼ਨ ਸੇਵਾ ਦੇ ਤਹਿਤ ਦਰਜਨਾਂ ਲੋਕਾਂ ਦੀ ਆਰਥਿਕ ਸਹਾਇਤਾ ਕੀਤੀ ਗਈ | ਮਿਸ਼ਨ ਸੇਵਾ ਦੇ ਤਹਿਤ ਵਾਰਡ ਨੰਬਰ 46 ਦਸਮੇਸ਼ ਨਗਰ ਦੇ ਮੁਹੱਲਾ ਸੂਰਜ ਨਗਰ 'ਚ ਇਕ ਗ਼ਰੀਬ ਪਰਿਵਾਰ ਦੀ ਆਰਥਿਕ ਸਹਾਇਤਾ ਦੇ ਨਾਲ ਉਨ੍ਹਾਂ ਦੇ ਕਮਰੇ ਦੀ ਡਿੱਗੀ ਹੋਈ ਛੱਤ ਪਾਉਣ ਦੀ ਜ਼ਿੰਮੇਵਾਰੀ ਵੀ ਨਿਭਾਈ ਗਈ | ਇਸ ਮੌਕੇ ਬੈਂਸ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਇਸਨੂੰ ਨਿਭਾਉਣ ਲਈ ਅੱਜ ਸਾਡਾ ਸਾਰਿਆ ਦਾ ਫ਼ਰਜ਼ ਹੈ | ਇਸ ਮੌਕੇ ਲੋਕਾਂ ਨੇ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਸੀਬਤ ਦੀ ਇਸ ਘੜੀ ਵਿਚ ਬੈਂਸ ਉਨ੍ਹਾਂ ਵਾਸਤੇ ਰੱਬ ਦਾ ਰੂਪ ਬਣ ਕੇ ਆਏ ਹਨ | ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਦੇਵ ਸਿੰਘ ਪ੍ਰਧਾਨ, ਕੌਂਸਲਰ ਸੁਖਦੇਵ ਸਿੰਘ ਸ਼ੀਰਾ, ਰਾਜੇਸ਼ ਖੋਖਰ, ਜਸਪਾਲ ਗਰਗ, ਐਡਵੋਕੇਟ ਗੁਰਜੋਤ ਗਿੱਲ, ਰਮਨ ਸੰਧੂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਸੇਵਾ ਯੋਜਨਾ ਦਿਹਾੜਾ ਮਨਾਇਆ ਅਗਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ
Ad Position 24